ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਲੱਦਾਖ ਦੀ ਗਲਵਾਨ ਘਾਟੀ ਵਿਚ ਚੀਨੀ ਫ਼ੌਜੀਆਂ ਨਾਲ ਹਿੰਸਕ ਝੜਪ ਵਿਚ 20 ਭਾਰਤੀ ਜਵਾਨਾਂ ਦੇ ਸ਼ਹੀਦ ਹੋਣ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਾਹਮਣੇ ਆਉਣ ਲਈ ਕਿਹਾ ਹੈ। ਪ੍ਰਿਅੰਕਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਸਾਹਮਣੇ ਆਉਣ, ਕਿਉਂਕਿ ਦੇਸ਼ ਦੀ ਸੰਪ੍ਰਭੂਤਾ ਖ਼ਤਰੇ ਵਿਚ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਹੁਣ ਚੀਨ ਦਾ ਸਾਹਮਣਾ ਕਰਨ ਦਾ ਸਮਾਂ ਆ ਗਿਆ ਹੈ।