ਪੰਜਾਬ ‘ਚ ਜਿੰਮ ਖੋਲ੍ਹੇ ਜਾਣ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

0
193

ਕੋਰੋਨਾ ਲਾਗ ਦੀ ਬਿਮਾਰੀ (ਮਹਾਮਾਰੀ) ਕਾਰਨ ਪਿਛਲੇ ਲੰਬੇ ਸਮੇਂ ਤੋਂ ਲਗਾਇਆ ਗਿਆ ਲਾਕ ਡਾਊਨ ਹੁਣ ਖੁੱਲ੍ਹਣ ਦੀ ਦਿਸ਼ਾ ਵੱਲ ਵੱਧ ਰਿਹਾ ਹੈ ਅਤੇ ਸਰਕਾਰਾਂ ਵਲੋਂ ਵੀ ਇਸ ਵਿਚ ਕਾਫੀ ਢਿੱਲ ਦੇ ਦਿੱਤੀ ਗਈ ਹੈ। ਜਿਸ ਦੇ ਚੱਲਦੇ ਬਾਜ਼ਾਰਾਂ ਤੋਂ ਇਲਾਵਾ ਬਹੁਤ ਸਾਰੀਆਂ ਵਪਾਰਕ ਇਕਾਈਆਂ ਲਗਭਗ ਖ਼ੁੱਲ੍ਹ ਚੁੱਕੀਆਂ ਹਨ ਜਦਕਿ ਨੌਜਵਾਨਾਂ ਵਲੋਂ ਕਾਫੀ ਦਿਨਾਂ ਤੋਂ ਜਿੰਮ ਖੋਲ੍ਹੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਵਾਬ ਦਿੰਦਿਆਂ ਜਿੰਮ ਖੋਲ੍ਹਣ ‘ਤੇ ਅਸਮਰੱਥਤਾ ਪ੍ਰਗਟਾਈ ਹੈ। ਅੱਜ ਆਨ ਲਾਈਨ ਪ੍ਰੈੱਸ ਕਾਨਫਰੰਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਦੇ ਜਿੰਮ ਖੋਲ੍ਹਣਾ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਨਹੀਂ ਆਉਂਦਾ ਹੈ।

LEAVE A REPLY

Please enter your comment!
Please enter your name here