ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੇ ਸੂਬੇ ਦੇ ਕਿਸਾਨਾਂ ਲਈ ਇਕ ਐਡਵਾਈਜ਼ਰੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ ਭਵਿੱਖਵਾਣੀ ਕੀਤੀ ਹੈ ਕਿ ਆਉਣ ਵਾਲੇ 48 ਘੰਟਿਆਂ ਦੌਰਾਨ ਪੰਜਾਬ ਮੌਸਮ ਖੁਸ਼ਕ ਰਹਿਣ ਅਤੇ ਉਸ ਤੋਂ ਬਾਅਦ 29 ਮਈ ਨੂੰ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦਾ ਅੰਦਾਜ਼ਾ ਹੈ। 29 ਤੋਂ 30 ਮਈ ਤੱਕ ਕਿਤੇ-ਕਿਤੇ ਤੇਜ਼ ਹਵਾਵਾਂ ਚੱਲਣ ਨਾਲ ਗਰਜ-ਚਮਕ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ।