ਪੰਜਾਬ ‘ਚ 30 ਜੂਨ ਤੱਕ ਇਨ੍ਹਾਂ ਥਾਵਾਂ ਨੂੰ ਨਹੀਂ ਮਿਲੇਗੀ ਕੋਈ ਛੋਟ

0
476

 ਕੇਂਦਰ ਸਰਕਾਰ ਵਲੋਂ ਅਨਲਾਕ 1.0 ਲਈ ਜਾਰੀ ਨਿਰਦੇਸ਼ਾਂ ਦੀ ਦਿਸ਼ਾ ‘ਚ ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਐਤਵਾਰ ਨੂੰ 8 ਜੂਨ 2020 ਤੋਂ ਹੋਟਲ, ਪ੍ਰਾਹੁਣਚਾਰੀ ਸੇਵਾਵਾਂ, ਸ਼ਾਪਿੰਗ ਮਾਲ, ਧਾਰਮਿਕ ਸਥਾਨ ਅਤੇ ਬੈਠ ਕੇ ਖਾਣ ਲਈ ਰੈਸਟੋਰੈਂਟ ਖੋਲ੍ਹਣ ਲਈ ਸਪੱਸ਼ਟ ਨਿਰਧਾਰਤ ਸੰਚਾਲਨ ਵਿਧੀ (ਐੱਸ. ਓ. ਪੀਜ਼) ਤੇ ਦਿਸ਼ਾ ਨਿਰਦੇਸ਼ ਬਣਾਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕੱਲ੍ਹ ਤੋਂ ਗੈਰ ਸੀਮਤ ਜ਼ੋਨਾਂ ‘ਚ ਸ਼ਰਾਬ, ਹਜ਼ਾਮਤ, ਬਿਊਟੀ ਪਾਰਲਰ, ਸਪਾਅ ਆਦਿ ਦੀਆਂ ਦੁਕਾਨਾਂ ਖੋਲ੍ਹਣ ਦਾ ਐਲਾਨ ਕੀਤਾ ਹੈ। ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਹੜੀਆਂ ਗਤੀਵਿਧੀਆਂ ‘ਤੇ ਇਸ ਗੇੜ ਦੌਰਾਨ 1 ਜੂਨ ਤੋਂ 30 ਜੂਨ ਤੱਕ ਪਾਬੰਦੀ ਹੋਵੇਗੀ ਉਨਾਂ ਵਿੱਚ ਸਿਨੇਮਾ ਹਾਲ, ਜ਼ਿਮਨੇਜ਼ੀਅਮ, ਸਵਿੰਮਿੰਗ ਪੂਲ, ਮਨੋਰੰਜਨ ਪਾਰਕ, ਥੀਏਟਰ, ਬਾਰ, ਆਡੀਟੋਰੀਅਮ, ਅੰਸੈਬਲੀ ਹਾਲ ਅਤੇ ਅਜਿਹੀਆਂ ਹੋਰ ਥਾਵਾਂ ਸ਼ਾਮਲ ਹਨ। ਸਮਾਜਿਕ/ਰਾਜਨੀਤਕ/ਖੇਡਾਂ/ਮਨੋਰੰਜਨ/ਅਕਾਦਮਿਕ/ਸਭਿਆਚਾਰਕ/ਧਾਰਮਿਕ ਸਮਾਗਮਾਂ ਅਤੇ ਹੋਰ ਇਕੱਠ ਕਰਨ ਦੀ ਆਗਿਆ ਨਹੀਂ ਹੈ। ਇਸ ਤੋਂ ਇਲਾਵਾ ਜਨਤਕ ਥਾਵਾਂ ‘ਤੇ ਥੁੱਕਣ, ਸ਼ਰਾਬ ਪੀਣ, ਪਾਨ, ਤੰਬਾਕੂ ਆਦਿ ਦੀ ਪੂਰਨ ਪਾਬੰਦੀ ਹੋਵੇਗੀ ਭਾਵੇਂ ਇਨਾਂ ਦੀ ਵਿਕਰੀ ‘ਤੇ ਕੋਈ ਪਾਬੰਦੀ ਨਹੀਂ ਹੈ।

LEAVE A REPLY

Please enter your comment!
Please enter your name here