ਪੰਜਾਬ ਦੀ ਅਕਾਲੀ ਸਿਆਸਤ ‘ਚ ਵੱਡਾ ਧਮਾਕਾ, ਰੱਖੜਾ ਨੇ ਢੀਂਡਸਾ ਦਾ ਸਾਥ ਦੇਣ ਦਾ ਕੀਤਾ ਐਲਾਨ

0
1079

 ਪੰਜਾਬ ਦੀ ਅਕਾਲੀ ਸਿਆਸਤ ਵਿਚ ਉਸ ਸਮੇਂ ਵੱਡਾ ਭੂਚਾਲ ਆ ਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਕੌਮੀ ਅਤੇ ਸਿਰਕੱਢ ਆਗੂ ਨੇ ਬੀਤੇ ਦਿਨੀਂ ਪ੍ਰੈੱਸਵਾਰਤਾ ਦੌਰਾਨ ਅਕਾਲੀ ਦਲ ਬਾਦਲ ਛੱਡ ਕੇ ਸੁਖਦੇਵ ਸਿੰਘ ਢੀਂਡਸਾ ਦਾ ਸਾਥ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਬਹੁਤ ਜਲਦੀ ਪਟਿਆਲਾ ਜ਼ਿਲਾ ਵਿਚ ਹਲਕਾ ਵਾਰ ਮੀਟਿੰਗਾਂ ਕਰ ਕੇ ਵੱਡੀ ਗਿਣਤੀ ਵਿਚ ਆਗੂ ਅਤੇ ਵਰਕਰ ਢੀਂਡਸਾ ਦਾ ਸਾਥ ਦੇਣ ਦਾ ਐਲਾਨ ਕਰਨਗੇ। ਜ਼ਿਕਰਯੋਗ ਹੈ ਕਿ ਕੁੱਝ ਮਹੀਨੇ ਪਹਿਲਾਂ ਰਣਧੀਰ ਸਿੰਘ ਰੱਖੜਾ ਨੇ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਬਾਦਲ ਦੇ ਅਹੁਦਿਆਂ ਤੋਂ ਅਸਤੀਫੇ ਦੇ ਦਿੱਤੇ ਸਨ।ਪ੍ਰੈੱਸ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੌਮੀ ਮੀਤ ਪ੍ਰਧਾਨ ਰਣਧੀਰ ਸਿੰਘ ਰੱਖੜਾ ਸਾਬਕਾ ਚੇਅਰਮੈਨ ਪੰਜਾਬ ਐਗਰੋ ਫੂਡਗਰੇਨ ਕਾਰਪੋਰੇਸ਼ਨ ਅਤੇ ਸਾਬਕਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਟਿਆਲਾ ਦਿਹਾਤੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਆਪ ਹੁਦਰੀਆਂ ਕਾਰਵਾਈਆਂ ਤੋਂ ਨਾਰਾਜ਼ ਹੋ ਕੇ ਸੁਖਦੇਵ ਸਿੰਘ ਢੀਂਡਸਾ ਦੀ ਹਾਜ਼ਰੀ ਵਿਚ ਉਨ੍ਹਾਂ ਦਾ ਸਾਥ ਦੇਣ ਦਾ ਐਲਾਨ ਕੀਤਾ। ਰਣਧੀਰ ਸਿੰਘ ਰੱਖੜਾ ਨੇ ਕਿਹਾ ਕਿ ਉਨ੍ਹਾਂ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਪੰਜਾਬ ਅਤੇ ਪੰਥ ਵਿਰੋਧੀ ਕਾਰਵਾਈਆਂ ਤੋਂ ਤੰਗ ਆ ਕੇ ਇਹ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀਆ ਅਸੂਲਾਂ ਨਾਲ ਚੱਲਦੀਆਂ ਹਨ ਨਾ ਕਿ ਤਾਨਾਸ਼ਾਹੀ ਰਵੱਈਏ ਨਾਲ। ਉਪਰੋਕਤ ਆਗੂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਨਿੱਜੀ ਪਰਿਵਾਰਿਕ ਲਾਲਸਾ ਦੇ ਭਾਰੂ ਹੋਣ ਕਰਕੇ ਅਕਾਲੀ ਦਲ ਨੂੰ ਵਾਰ-ਵਾਰ ਨਮੋਸ਼ੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਅਕਾਲੀ ਦਲ ਦੇ ਅਹੁਦੇਦਾਰ ਅਤੇ ਵਰਕਰ, ਇਹ ਸਮਝ ਚੁੱਕੇ ਹਨ ਕਿ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਫੇਲ੍ਹ ਹੋ ਚੁੱਕੀ ਹੈ। ਸ਼੍ਰੋਮਣੀ ਅਕਾਲੀ ਦਲ ਦਿਨੋਂ ਦਿਨ ਹੋਰ ਵੀ ਨਿਘਾਰ ਵੱਲ ਜਾ ਰਿਹਾ ਹੈ।

LEAVE A REPLY

Please enter your comment!
Please enter your name here