ਖਾਲਿਸਤਾਨ ਪੱਖੀ ਸੰਗਠਨ ਸਿੱਖ ਫ਼ਾਰ ਜਸਟਿਸ ਵਲੋਂ ਅੱਜ ਪੰਜਾਬ ਬੰਦ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਦੁਆਲੇ ਵੱਡੀ ਗਿਣਤੀ ਚ ਪੁਲਸ ਤਾਇਨਾਤ ਕੀਤੀ ਗਈ ਹੈ। ਡੀ. ਐੱਸ. ਪੀ. ਤਲਵੰਡੀ ਸਾਬੋ ਨਰਿੰਦਰ ਸਿੰਘ ਖੁਦ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ। ਇੱਥੇ ਦੱਸ ਦੇਈਏ ਕਿ 14 ਅਗਸਤ ਨੂੰ ਪੰਨੂੰ ਸਮਰਥਕਾਂ ਵਲੋਂ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ ਸੁਰੱਖਿਆ ਏਜੰਸੀਆਂ ਚੌਕਸ ਨਜ਼ਰ ਆ ਰਹੀਆਂ ਹਨ।