ਪੰਜਾਬ ਵਾਸੀਆਂ ਨੂੰ ਵਧੀਆ ਖਾਣ-ਪੀਣ ਦੀਆਂ ਚੀਜ਼ਾਂ ਮੁਹੱਈਆ ਕਰਾਉਣ ਲਈ ਵਚਨਬੱਧ ਮਹਿਕਮਾ

0
104

 ਭੋਜਨ ਸੁਰੱਖਿਆ ਮਹਿਕਮਾ ਸੂਬੇ ਦੇ ਲੋਕਾਂ ਨੂੰ ਉੱਚ ਪੱਧਰੀ ਖਾਣ-ਪੀਣ ਦੀਆਂ ਚੀਜ਼ਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਵਚਨਬੱਧਤਾ ਦੇ ਹਿੱਸੇ ਵਜੋਂ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਮਹਿਕਮੇ ਦੇ ਭੋਜਨ ਸੁਰੱਖਿਆ ਅਧਿਕਾਰੀਆਂ ਨੇ ਖਾਣ-ਪੀਣ ਵਾਲੀਆਂ ਚੀਜ਼ਾਂ ਵੇਚਣ ਵਾਲੀਆਂ ਦੁਕਾਨਾਂ ਦੀ ਰੋਜ਼ਾਨਾ ਜਾਂਚ ਕੀਤੀ ਅਤੇ ਦੁਕਾਨਦਾਰਾਂ ਨੂੰ ਮਿਆਦ ਪੁੱਗ ਚੁੱਕੇ ਸਮਾਨਾਂ ਦਾ ਨਿਪਟਾਰਾ ਕਰਨ, ਗੁਣਵੱਤਾ ਵਾਲੇ ਉਤਪਾਦ ਵੇਚਣ ਅਤੇ ਜਮ੍ਹਾਂਖੋਰੀ ਤੋਂ ਗੁਰੇਜ਼ ਕਰਨ ਸਬੰਧੀ ਜਾਗਰੂਕ ਕੀਤਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨਰ, ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ, ਪੰਜਾਬ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਖਤੀ ਨਾਲ ਸਮਾਜਿਕ ਦੂਰੀਆਂ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ, ਮਾਸਕ ਪਹਿਨਣ ਅਤੇ ਹੈਂਡ ਸੈਨੀਟਾਈਜ਼ਰ ਦੀ ਵਰਤੋਂ, ਜਿੰਨੀ ਵਾਰ ਹੋ ਸਕੇ 20 ਸੈਕਿੰਡ ਲਈ ਹੱਥ ਧੋਣ। ਪੰਨੂੰ ਨੇ ਅੱਗੇ ਦੱਸਿਆ ਕਿ 1 ਮਈ ਤੋਂ 31 ਮਈ ਤੱਕ ਮਹਿਕਮੇ ਦੀਆਂ ਟੀਮਾਂ ਨੇ 1451 ਦੁਕਾਨਾਂ ‘ਤੇ ਚੈਕਿੰਗ ਕੀਤੀ ਅਤੇ ਮਿਆਦ ਪੁੱਗ ਚੁੱਕੇ ਭੋਜਨ ਪਦਾਰਥਾਂ ਦਾ ਨਿਪਟਾਰਾ ਕੀਤਾ, ਜਿਨ੍ਹਾਂ ‘ਚ 22 ਕੁਇੰਟਲ 66 ਕਿਲੋਗ੍ਰਾਮ ਫਲ ਅਤੇ ਸਬਜ਼ੀਆਂ, ਦੁੱਧ ਅਤੇ ਦੁੱਧ ਉਤਪਾਦਾਂ, 419 ਲੀਟਰ ਕੋਲਡ ਡਰਿੰਕ, ਤੇਲ, 167 ਨਾਮਕੀਨ ਪੈਕੇਟ, ਬਿਸਕੁਟ ਅਤੇ ਮਸਾਲੇ ਸ਼ਾਮਲ ਹਨ।

LEAVE A REPLY

Please enter your comment!
Please enter your name here