ਪੰਜਾਬ ਸਰਕਾਰ ਨੇ 18 ਜ਼ਿਲ੍ਹਿਆਂ ‘ਚ ਸ਼ੁਰੂ ਕੀਤਾ ਹੀਮੋਫੀਲੀਆ ਦਾ ਮੁਫ਼ਤ ਇਲਾਜ

0
299

ਹੀਮੋਫੀਲੀਆ ਦੇ ਮਰੀਜ਼ਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਦੇ 18 ਇੰਟੀਗ੍ਰੇਟਿਡ ਕੇਅਰ ਸੈਂਟਰਾਂ ‘ਚ ਹੀਮੋਫੀਲੀਆ ਦੇ ਮਰੀਜ਼ਾਂ ਦਾ ਐਂਟੀ ਹੀਮੋਫੀਲੀਆ ਫੈਕਟਰ ਮੁਹੱਈਆ ਕਰਵਾ ਕੇ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਹੀਮੋਫੀਲੀਆ ਦਾ ਇਲਾਜ ਉਪਲਬੱਧ ਕਰਵਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ 18 ਜ਼ਿਲ੍ਹਿਆਂ ‘ਚ ਇੰਟੀਗ੍ਰੇਟਿਡ ਕੇਅਰ ਸੈਂਟਰ ਫਾਰ ਹੀਮੋਗਲੋਬੀਨੋਪੈਥੀਸ ਤੇ ਹੀਮੋਫੀਲੀਆ ਖੋਲ੍ਹੇ ਗਏ ਹਨ।

ਇਨ੍ਹਾਂ ‘ਚ 3 ਮੈਡੀਕਲ ਕਾਲਜਾਂ ਤੋਂ ਇਲਾਵਾ 15 ਹੋਰ ਜ਼ਿਲ੍ਹਿਆਂ ‘ਚ ਸ਼ੁਰੂਆਤ ਕੀਤੀ ਜਾ ਚੁੱਕੀ ਹੈ। ਬਾਕੀ 4 ਜ਼ਿਲ੍ਹਿਆਂ ‘ਚ ਵੀ ਜਲਦੀ ਹੀ ਸ਼ੁਰੂਆਤ ਕਰ ਦਿੱਤੀ ਜਾਵੇਗੀ। ਇਨ੍ਹਾਂ ਸੈਂਟਰਾਂ ‘ਚ ਹੋਮੀਫੀਲੀਆ ਦੇ ਮਰੀਜ਼ਾਂ ਨੂੰ ਐਂਟੀ ਹੀਮੋਫੀਲਆ ਫੈਕਟਰ 8, 9, 7 ਏ ਅਤੇ ਐਫ. ਈ. ਆਈ. ਬੀ. ਏ ਮੁਫ਼ਤ ਉਪਲਬੱਧ ਕਰਵਾਏ ਗਏ ਹਨ ਤਾਂ ਜੋ ਮਰੀਜ਼ਾਂ ਨੂੰ ਕਿਸੇ ਵੀ ਸਮੇਂ ਅਮਰਜੈਂਸੀ ਦੌਰਾਨ ਇਲਾਜ ਮੁਹੱਈਆ ਕਰਵਾਇਆ ਜਾ ਸਕੇ। ਸਿਹਤ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਹੀਮੋਫੀਲੀਆ ਦੇ ਇਲਾਜ ਲਈ ਮਰੀਜ਼ਾਂ ਨੂੰ ਲਗਭਗ 18 ਤੋਂ 80 ਲੱਖ ਰੁਪਏ ਤੱਕ ਸਲਾਨਾ ਖਰਚ ਕਰਨਾ ਪੈਂਦਾ ਸੀ। ਇਹ ਸਾਰਾ ਖਰਚ ਹੁਣ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ, ਜਿਸ ਦੇ ਲਈ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ।

ਸਿੱਧੂ ਨੇ ਦੱਸਿਆ ਕਿ ਐਂਟੀ ਹੀਮੋਫੀਲੀਆ ਫੈਕਟਰ ਦੇ ਨਾਲ ਇਲਾਜ ਕਰਨ ਲਈ ਸਟਾਫ ਦੀ ਵਿਸ਼ੇਸ਼ ਟ੍ਰੇਨਿੰਗ ਪੀ. ਜੀ. ਆਈ., ਚੰਡੀਗੜ੍ਹ ਦੇ ਮਾਹਿਰ ਡਾਕਟਰਾਂ ਅਤੇ ਵੈਬੀਨਾਰ ਜ਼ਰੀਏ ਮਾਹਿਰਾਂ ਵੱਲੋਂ ਕੀਤੀ ਗਈ ਹੈ। ਪੰਜਾਬ ਦੇ ਬੱਚਿਆਂ ਦੇ ਮਾਹਿਰ ਡਾਕਟਰਾਂ, ਮੈਡੀਕਲ ਸਪੈਸ਼ਲਿਸਟ, ਸਟਾਫ ਨਰਸ ਤੇ ਲੈਬ ਟੈਕਨੀਸ਼ੀਅਨ ਦੀ ਟ੍ਰੇਨਿੰਗ ਪੂਰੀ ਹੋ ਚੁੱਕੀ ਹੈ ਤਾਂ ਜੋ ਮਰੀਜ਼ਾਂ ਦਾ ਤਸੱਲੀਬਖਸ਼ ਇਲਾਜ ਕੀਤਾ ਜਾ ਸਕੇ।

LEAVE A REPLY

Please enter your comment!
Please enter your name here