ਬਾਦਲਾਂ ਤੇ SGPC ‘ਤੇ ਵਰ੍ਹੇ ਪਰਿਮੰਦਰ ਢੀਂਡਸਾ, ਕਹੀ ਇਹ ਗੱਲ

0
101

ਸ਼੍ਰੋਮਣੀ ਅਕਾਲੀ ਦਲ ‘ਚ ਖਜ਼ਾਨਾ ਮੰਤਰੀ ਰਹਿ ਚੁੱਕੇ ਪਰਮਿੰਦਰ ਢੀਂਡਸਾ ਨੇ ਬਾਦਲ ਪਰਿਵਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਖੂਬ ਰਗੜੇ ਲਾਏ ਹਨ। ਜ਼ਿਲ੍ਹੇ ਦੇ ਹਲਕਾ ਸਾਹਨੇਵਾਲ ‘ਚ ਜਗਦੀਸ਼ ਸਿੰਘ ਗਰਚਾ ਨੂੰ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ‘ਚ ਸ਼ਾਮਲ ਕਰਵਾਉਣ ਇੱਥੇ ਪੁੱਜੇ ਢੀਂਡਸਾ ਨੇ ਕਿਹਾ ਕਿ ਇਸ ਸਮੇਂ ਸਭ ਤੋਂ ਵੱਡਾ ਮੁੱਦਾ ਪੰਜਾਬ ਦੀ ਕਿਰਸਾਨੀ ਨੂੰ ਬਚਾਉਣਾ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਦਾ ਡਟ ਕੇ ਵਿਰੋਧ ਕਰ ਰਹੀ ਹੈ। ਢੀਂਡਸਾ ਨੇ ਕਿਹਾ ਕਿ ਐਸ. ਜੀ. ਪੀ. ਸੀ. ਨੂੰ ਬਾਦਲਾਂ ਦੇ ਕਬਜ਼ੇ ਤੋਂ ਮੁਕਤ ਕਰਵਾਉਣ ਲਈ ਉਨ੍ਹਾਂ ਦੀ ਪਾਰਟੀ ਐਸ. ਜੀ. ਪੀ. ਪੀ. ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੁਣ ਤੱਕ ਆਪਣੇ ਨਿੱਜੀ ਫਾਇਦੇ ਲਈ ਐਸ. ਜੀ. ਪੀ. ਸੀ. ਅਤੇ ਧਾਰਮਿਕ ਸੰਸਥਾਵਾਂ ਨੂੰ ਵਰਤਦੀ ਰਹੀ ਹੈ, ਉਨ੍ਹਾਂ ਤੋਂ ਆਰਥਿਕ ਤੇ ਨਿੱਜੀ ਫਾਇਦਾ ਚੁੱਕਦੀ ਰਹੀ ਹੈ, ਜਿਸ ਨੂੰ ਉਹ ਖਤਮ ਕਰਨਗੇ। ਇਸ ਮੌਕੇ ਉਨ੍ਹਾਂ ਕਿਹਾ ਕਿ ਸੇਵਾ ਭਾਵਨਾ ਰੱਖਣ ਵਾਲੇ ਲੋਕ, ਜੋ ਪੰਜਾਬ ਦਾ ਭਲਾ ਚਾਹੁੰਦੇ ਹਨ, ਉਹ ਸਾਡੇ ਨਾਲ ਰਲ ਸਕਦੇ ਹਨ ਅਤੇ ਉਨ੍ਹਾਂ ਨੂੰ ਪਾਰਟੀ ‘ਚ  ਖੁੱਲ੍ਹਾ ਸੱਦਾ ਹੈ।

LEAVE A REPLY

Please enter your comment!
Please enter your name here