ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਕਿਹਾ ਹੈ ਕਿ ਉਹ ਦੇਸ਼ ਵਿਚ ਦੂਜੀ ਤਾਲਾਬੰਦੀ ਲਾਗੂ ਨਹੀਂ ਕਰਨਾ ਚਾਹੁੰਦੇ। ਪਰ ਨਵੀਆਂ ਪਾਬੰਦੀਆਂ ਦੀ ਲੋੜ ਪੈ ਸਕਦੀ ਹੈ ਕਿਉਂਕਿ ਦੇਸ਼ ਨੂੰ ਕੋਵਿਡ-19 ਦੀ ਦੂਜੀ ਲਹਿਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ੁੱਕਰਵਾਰ ਨੂੰ ਮੰਤਰੀਆਂ ਨੂੰ ਇਕ ਦੂਜੀ ਰਾਸ਼ਟਰ ਪੱਧਰੀ ਤਾਲਾਬੰਦੀ ‘ਤੇ ਵਿਚਾਰ ਕਰਨ ਦੀ ਸੂਚਨਾ ਦਿੱਤੀ ਗਈ। ਗੌਰਤਲਬ ਹੈ ਕਿ ਬ੍ਰਿਟੇਨ ਵਿਚ ਕੋਰੋਨਾ ਦੇ ਨਵੇਂ ਮਾਮਲਿਆਂ ਦੀ ਗਿਣਤੀ ਲੱਗਭਗ ਦੁੱਗਣੀ ਹੋ ਗਈ ਹੈ। ਰੋਜ਼ਾਨਾ 6,000 ਨਵੇਂ ਮਾਮਲੇ ਰਿਪੋਰਟ ਕੀਤੇ ਜਾ ਰਹੇ ਹਨ। ਉੱਤਰੀ ਇੰਗਲੈਂਡ ਅਤੇ ਲੰਡਨ ਦੇ ਕੁਢ ਹਿੱਸਿਆਂ ਵਿਚ ਹਸਪਤਾਲਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ ਅਤੇ ਇਨਫੈਕਸ਼ਨ ਦੀ ਦਰ ਵਿਚ ਵਾਧਾ ਦੇਖਿਆ ਜਾ ਰਿਹਾ ਹੈ।