ਇਟਲੀ ‘ਚ ਇਕ ਲੰਬੇ ਅਰਸੇ ਤੋਂ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਹਿੱਤ ਢੁਕਵੀਂ ਕੋਸ਼ਿਸ਼ ਕਰਨ ਵਾਲੀ ਸੰਸਥਾ ‘ਸਿੱਖ ਨੈਸ਼ਨਲ ਧਰਮ ਪ੍ਰਚਾਰ ਕਮੇਟੀ’ ਇਟਲੀ ਦਾ ਪੁਨਰ ਗਠਨ ਕੀਤਾ ਗਿਆ ਹੈ। ਇਸ ਸਬੰਧੀ (ਵੀਨਸ)ਇਟਲੀ ਨੇੜਲੇ ਗੁਰਦੁਆਰਾ ਸਿੰਘ ਸਭਾ ਕਾਸਤਲਗੌਮਬੈਰਤੋ (ਵਿਚੈਂਸਾ) ਵਿਖੇ ਇਟਲੀ ਦੀਆਂ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀ ਹੋਈ ਮੀਟਿੰਗ ਦੌਰਾਨ ਸਾਰਿਆਂ ਦੀ ਸਹਿਮਤੀ ਦੇ ਨਾਲ਼ ਭਾਈ ਸਤਵਿੰਦਰ ਸਿੰਘ ਬਾਜਵਾ ਨੂੰ ਸੰਸਥਾ ਦੇ ਪ੍ਰਧਾਨ ਚੁਣ ਲਿਆ ਗਿਆ ਹੈ।