ਮਾਨਸਾ ‘ਚ ਕੋਰੋਨਾ ਨੇ ਮੁੜ ਦਿੱਤੀ ਦਸਤਕ, 3 ਲੋਕਾਂ ਦੀ ਰਿਪੋਰਟ ਪਾਜ਼ੇਟਿਵ

0
242

ਜ਼ਿਲ੍ਹਾ ਮਾਨਸਾ ਨੂੰ ਕੋਰੋਨਾ ਮੁਕਤ ਹੋਏ ਅਜੇ ਇਕ ਦਿਨ ਵੀ ਪੂਰਾ ਨਹੀਂ ਹੋਇਆ ਸੀ ਕਿ ਮੁੜ ਤੋਂ ਇਥੇ ਕੋਰੋਨਾ ਨੇ ਦਸਤਕ ਦੇ ਦਿੱਤੀ। ਮਾਨਸਾ ‘ਚ ਅੱਜ ਤਿੰਨ ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਜਿਸ ਕਾਰਨ ਜ਼ਿਲ੍ਹੇ ਦੇ ਲੋਕਾਂ ‘ਚ ਸਹਿਮ ਦਾ ਮਾਹੌਲ ਬਣ ਗਿਆ ਹੈ। ਜ਼ਿਲ੍ਹੇ ‘ਚ ਬੀਤੀ ਸ਼ਾਮ ਹੀ ਦੋ ਲੋਕ ਕੋਰੋਨਾ ਖਿਲਾਫ ਜੰਗ ਜਿੱਤ ਸਨ, ਜਿਸ ਤੋਂ ਬਾਅਦ ਮਾਨਸਾ ਕੋਰੋਨਾ ਮੁਕਤ ਹੋ ਗਿਆ ਸੀ। ਇਥੇ ਦੱਸ ਦੇਈਏ ਕਿ ਮਾਨਸਾ ‘ਚ ਕੋਰੋਨਾ ਦੇ ਹੁਣ ਤੱਕ ਕੁਲ 38 ਕੇਸ ਸਾਹਮਣੇ ਆਏ ਸਨ, ਜਿਨ੍ਹਾਂ ‘ਚੋਂ 35 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 3 ਕੇਸ ਸਰਗਰਮ ਹਨ।  ਇਥੇ ਦੱਸ ਦੇਈਏ ਕਿ ਦੇਸ਼ ਭਰ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਮਹਾਮਾਰੀ ਨਾਲ ਪੀੜਤ ਲੋਕਾਂ ਦੀ ਗਿਣਤੀ ਸਾਢੇ 3 ਲੱਖ ਦੇ ਪਾਰ ਜਾ ਪੁੱਜੀ ਹੈ। ਸਿਹਤ ਮੰਤਰਾਲਾ ਵਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਰਿਕਾਰਡ 2003 ਲੋਕਾਂ ਦੀ ਮੌਤ ਹੋਈ ਹੈ। ਇਸ ਤਰ੍ਹਾਂ ਮੌਤਾਂ ਦਾ ਅੰਕੜਾ 11,903 ‘ਤੇ ਪਹੁੰਚ ਗਿਆ ਹੈ। ਦੇਸ਼ ‘ਚ ਹੁਣ ਤੱਕ 3,54,065 ਲੋਕ ਕੋਰੋਨਾ ਨਾਲ ਪੀੜਤ ਹੋ ਚੁੱਕੇ ਹਨ। ਇਨ੍ਹਾਂ ‘ਚੋਂ 1,86,935 ਲੋਕ ਠੀਕ ਹੋ ਚੁੱਕੇ ਹਨ। ਜਦਕਿ 1,55,227 ਸਰਗਰਮ ਮਾਮਲੇ ਹਨ। ਪਿਛਲੇ 24 ਘੰਟਿਆਂ ਵਿਚ 10,974 ਨਵੇਂ ਮਾਮਲੇ ਸਾਹਮਣੇ ਹਨ।

LEAVE A REPLY

Please enter your comment!
Please enter your name here