ਮਾਨਸਿਕ ਰੂਪ ਤੋਂ ਬੀਮਾਰ 38 ਸਾਲਾ ਇਕ ਵਿਅਕਤੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੂੰ ਦੇਰ ਰਾਤ ਕਰੀਬ 12 ਵਜ ਕੇ 5 ਮਿੰਟ ‘ਤੇ ਧਮਕੀ ਸਬੰਧੀ ਫੋਨ ਆਇਆ। ਪੁਲਸ ਨੇ ਦੱਸਿਆ ਕਿ ਮਾਮਲੇ ਵਿਚ ਅਜੇ ਤੱਕ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ ਕਿਉਂਕਿ ਮਾਨਸਿਕ ਰੂਪ ਨਾਲ ਬੀਮਾਰ ਹੈ।