ਮਿਸਰ ਦੇ ਇਕ ਹਸਪਤਾਲ ‘ਚ ਲੱਗੀ ਭਿਆਨਕ ਅੱਗ, ਕੋਰੋਨਾ ਪੀੜਤ 7 ਮਰੀਜ਼ਾਂ ਦੀ ਮੌਤ

0
291

ਮਿਸਰ ਦੇ ਤੱਟਵਰਤੀ ਸ਼ਹਿਰ ਅਲੈਗਜ਼ੈਂਡਰੀਆ ਦੇ ਇਕ ਨਿੱਜੀ ਹਸਪਤਾਲ ਵਿਚ ਭਿਆਨਕ ਅੱਗ ਲੱਗਣ ਕਾਰਨ ਕੋਰੋਨਾ ਵਾਇਰਸ ਦੇ ਘੱਟੋ-ਘੱਟ 7 ਮਰੀਜ਼ਾਂ ਦੀ ਮੌਤ ਹੋ ਗਈ। 
ਅਲ ਬਦਰਾਵੀ ਹਸਪਤਾਲ ਨੇ ਮੰਗਲਵਾਰ ਨੂੰ ਫੇਸਬੁੱਕ ‘ਤੇ ਇਹ ਜਾਣਕਾਰੀ ਦਿੱਤੀ ਕਿ ਹਸਪਤਾਲ ਦੇ ਆਈ. ਸੀ. ਯੂ. ਵਾਰਡ ਵਿਚ ਲੱਗੇ ਇਕ ਏਅਰ ਕੰਡੀਸ਼ਨਰ ਵਿਚ ਸ਼ਾਰਟ ਸਰਕਟ ਹੋਣ ਕਾਰਨ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਕੋਰੋਨਾ ਪੀੜਤ 7 ਲੋਕਾਂ ਦੀ ਮੌਕੇ ‘ਤੇ ਮੌਤ ਹੋ ਗਈ ਜਦਕਿ ਹੋਰ 7 ਬੁਰੀ ਤਰ੍ਹਾਂ ਝੁਲਸ ਗਏ।ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਨੇ ਕਾਫੀ ਮਸ਼ੱਕਤ ਦੇ ਬਾਅਦ ਅੱਗ ‘ਤੇ ਕਾਬੂ ਪਾਇਆ। ਐਂਬੂਲੈਂਸਾਂ ਰਾਹੀਂ ਮਰੀਜ਼ਾਂ ਨੂੰ ਉੱਥੋਂ ਹਟਾ ਕੇ ਕਿਸੇ ਹੋਰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਸ ਵਿਚਕਾਰ, ਮਿਸਰ ਵਿਚ ਪਿਛਲੇ 24 ਘੰਟਿਆਂ ਦੌਰਾਨ ਵਾਇਰਸ ਨਾਲ 83 ਲੋਕਾਂ ਦੀ ਮੌਤ ਹੋ ਗਈ ਅਤੇ ਦੇਸ਼ ਵਿਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 2,872 ਹੋ ਗਈ। ਇੱਥੇ 1566 ਨਵੇਂ ਮਾਮਲੇ ਦਰਜ ਹੋਣ ਨਾਲ ਕੋਰੋਨਾ ਪੀੜਤਾਂ ਦੀ ਗਿਣਤੀ 66,754 ਹੋ ਗਈ ਹੈ। 

LEAVE A REPLY

Please enter your comment!
Please enter your name here