ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਰੜ ਦੇ ਪਿੰਡ ਤਿਓੜ ‘ਚ ਇਕ ਕੱਚੇ ਘਰ ‘ਚ ਲੱਗੀ ਅੱਗ ਅਤੇ ਉਸ ‘ਚ 5 ਸਾਲਾ ਬੱਚੇ ਦੀ ਮੌਤ ਹੋ ਜਾਣ ‘ਤੇ ਭਾਰੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਐੱਸ. ਏ. ਐੱਸ. ਨਗਰ ਦੇ ਡਿਪਟੀ ਕਮਿਸ਼ਨਰ ਨੂੰ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਿਉਂਕਿ ਹੁਣ ਗਰਮੀ ਦਾ ਮੌਸਮ ਚੱਲ ਰਿਹਾ ਹੈ ਅਤੇ ਸ਼ਾਰਟ ਸਰਕਟ ਵਰਗੇ ਕਈ ਕਾਂਡ ਹੋ ਸਕਦੇ ਹਨ, ਇਸ ਲਈ ਇਸ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਲੋੜ ਹੈ।