ਮੋਹਾਲੀ ‘ਚ ਕੋਰੋਨਾ ਦੇ 2 ਨਵੇਂ ਮਰੀਜ਼ ਆਏ ਸਾਹਮਣੇ, ਕੁੱਲ ਅੰਕੜਾ ਪੁੱਜਿਆ 186 ‘ਤੇ

0
301

ਮੋਹਾਲੀ ਜ਼ਿਲ੍ਹੇ ‘ਚ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ 2 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਹ ਮਰੀਜ਼ ਡੇਰਾਬੱਸੀ ਨਾਲ ਸਬੰਧਿਤ ਹਨ, ਜਿਨ੍ਹਾਂ ‘ਚ 35 ਸਾਲਾਂ ਦੀ ਜਨਾਨੀ ਅਤੇ ਉਸ ਦਾ 18 ਸਾਲਾਂ ਦਾ ਬੇਟਾ ਸ਼ਾਮਲ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਇਹ ਦੋਵੇਂ ਮਾਂ-ਪੁੱਤ 8 ਜੂਨ ਨੂੰ ਦਿੱਲੀ ਤੋਂ ਆਉਣ ਵਾਲੇ ਪਾਜ਼ੇਟਿਵ ਪਾਏ ਗਏ ਲੋਕਾਂ ਦੇ ਸੰਪਰਕ ‘ਚ ਆਏ ਸਨ। ਦੋਹਾਂ ਮਰੀਜ਼ਾਂ ਨੂੰ ਗਿਆਨ ਸਾਗਰ ਹਸਪਤਾਲ, ਬਨੂੰੜ ਵਿਖੇ ਭਰਤੀ ਕਰਾਇਆ ਗਿਆ ਹੈ।ਇਸ ਦੇ ਨਾਲ ਹੀ ਜ਼ਿਲ੍ਹੇ ‘ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦਾ ਅੰਕੜਾ 186 ਤੱਕ ਪਹੁੰਚ ਗਿਆ ਹੈ, ਜਦੋਂ ਕਿ 127 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਤੋਂ ਇਲਾਵਾ 3 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ ਅਤੇ ਇਸ ਸਮੇਂ ਸ਼ਹਿਰ ‘ਚ ਕੋਰੋਨਾ ਦੇ 56 ਸਰਗਰਮ ਮਾਮਲੇ ਚੱਲ ਰਹੇ ਹਨ।

LEAVE A REPLY

Please enter your comment!
Please enter your name here