ਯੂਕ੍ਰੇਨ ਦੇ ਬਰੋਵਰੀ ਸ਼ਹਿਰ ਵਿਚ ਇਕ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਕਾਰਨ 2 ਬੱਚਿਆਂ ਸਮੇਤ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ ਅਤੇ 22 ਹੋਰ ਜ਼ਖ਼ਮੀ ਹੋ ਗਏ। ਇਸ ਤੋਂ ਪਹਿਲਾਂ ਦਿਨ ਵਿੱਚ, ਕੀਵ ਖੇਤਰੀ ਫੌਜੀ ਪ੍ਰਸ਼ਾਸਨ ਦੇ ਮੁਖੀ ਓਲੇਕਸੀ ਕੁਲੇਬਾ ਨੇ ਕਿਹਾ ਕਿ ਬਰੋਵਰੀ ਵਿੱਚ ਇੱਕ ਕਿੰਡਰਗਾਰਟਨ ਅਤੇ ਰਿਹਾਇਸ਼ੀ ਇਮਾਰਤਾਂ ਦੇ ਨੇੜੇ ਇੱਕ ਹੈਲੀਕਾਪਟਰ ਕਰੈਸ਼ ਹੋ ਗਿਆ ਹੈ, ਜਿਸ ਤੋਂ ਉੱਥੇ ਭਿਆਨਕ ਅੱਗ ਲੱਗ ਗਈ।
ਪੁਲਸ ਨੇ ਟੈਲੀਗ੍ਰਾਮ ‘ਤੇ ਕਿਹਾ, “ਕੁੱਲ 16 ਲੋਕਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿੱਚੋਂ 2 ਬੱਚੇ ਹਨ। ਉਨ੍ਹਾਂ ਵਿੱਚੋਂ 9 ਹੈਲੀਕਾਪਟਰ ਵਿੱਚ ਸਵਾਰ ਸਨ। ਹੋਰ 22 ਪੀੜਤ ਹਸਪਤਾਲ ਵਿੱਚ ਹਨ, ਜਿਨ੍ਹਾਂ ਵਿੱਚੋਂ 10 ਬੱਚੇ ਹਨ।” ਪੁਲਸ ਨੇ ਅੱਗੇ ਕਿਹਾ ਕਿ ਹਾਦਸੇ ਵਿੱਚ ਯੂਕ੍ਰੇਨ ਦੇ ਗ੍ਰਹਿ ਮੰਤਰੀ ਡੇਨਿਸ ਮੋਨਾਸਟਿਰਸਕੀ ਅਤੇ ਉਨ੍ਹਾਂ ਦੇ ਪਹਿਲੇ ਡਿਪਟੀ ਯੇਵਗੇਨੀ ਐਨਿਨ ਦੀ ਮੌਤ ਹੋ ਗਈ।