ਰਾਜਸਥਾਨ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 13,626 ਹੋਈ, ਹੁਣ ਤੱਕ 323 ਲੋਕਾਂ ਦੀ ਗਈ ਜਾਨ

0
237

ਰਾਜਸਥਾਨ ‘ਚ ਕੋਰੋਨਾ ਵਾਇਰਸ ਇਨਫੈਕਸ਼ਨ ਨਾਲ ਵੀਰਵਾਰ ਨੂੰ 10 ਲੋਕਾਂ ਦੀ ਮੌਤ ਹੋ ਗਈ, ਇਸ ਨਾਲ ਸੂਬੇ ‘ਚ ਇਨਫੈਕਸ਼ਨ ਨਾਲ ਮਰਨ ਵਾਲਿਆਂ ਦੀ ਗਿਣਤੀ 323 ਹੋ ਗਈ ਹੈ। ਇਨਫਕੈਸ਼ਨ ਦੇ 84 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਸੂਬੇ ‘ਚ ਇਸ ਖਤਰਨਾਕ ਵਾਇਰਸ ਦੇ ਪੀੜਤ ਲੋਕਾਂ ਦੀ ਕੁੱਲ ਗਿਣਤੀ 13,626 ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਵੀਰਵਾਰ ਨੂੰ ਭਰਤਪੁਰ ‘ਚ 6, ਬੀਕਾਨੇਰ ‘ਚ 2, ਬਾੜਮੇਰ ਅਤੇ ਚਿਤੌੜਗੜ੍ਹ ‘ਚ ਇਕ-ਇਕ ਪੀੜਤ ਮਰੀਜ਼ ਦੀ ਮੌਤ ਹੋਈ ਹੈ।
ਇਸ ਨਾਲ ਸੂਬੇ ‘ਚ ਮਰਨ ਵਾਲਿਆਂ ਦੀ ਕੁੱਲ ਗਿਣਤੀ 323 ਹੋ ਗਈ ਹੈ। ਸਿਰਫ਼ ਜੈਪੁਰ ‘ਚ ਕੋਰੋਨਾ ਵਾਇਰਸ ਇਨਫੈਕਸ਼ਨ ਨਾਲ ਮਰਨ ਵਾਲਿਆਂ ਦੀ ਗਿਣਤੀ 141 ਹੋ ਗਈ ਹੈ, ਜਦੋਂ ਕਿ ਜੋਧਪੁਰ ‘ਚ 28, ਭਰਤਪੁਰ ‘ਚ 26, ਕੋਟਾ ‘ਚ 18, ਅਜਮੇਰ ‘ਚ 12 ਅਤੇ ਨਾਗੌਰ ‘ਚ 10 ਪੀੜਤਾਂ ਦੀ ਮੌਤ ਹੋ ਚੁਕੀ ਹੈ। ਹੋਰ ਸੂਬਿਆਂ ਦੇ 21 ਰੋਗੀਆਂ ਦੀ ਵੀ ਇੱਥੇ ਮੌਤ ਹੋਈ ਹੈ।

LEAVE A REPLY

Please enter your comment!
Please enter your name here