ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਵੱਲੋਂ ਖਾਲਿਸਤਾਨ ਦੀ ਹਮਾਇਤ ‘ਚ ਬਿਆਨ ਦੇਣ ਤੋਂ ਬਾਅਦ ਵਿਦੇਸ਼ਾਂ ‘ਚ ਬੈਠ ਕੇ ਰੈਫਰੈਂਡਮ-2020 ਮੁਹਿੰਮ ਚਲਾਉਣ ਵਾਲੇ ਕੱਟੜਪੰਥੀ ਗਰੁੱਪ ਵੱਲੋਂ ਦਿੱਤੀਆਂ ਜਾ ਰਹੀਆਂ ਧਮਕੀਆਂ ਦੇ ਜਵਾਬ ‘ਚ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਖਾਲਿਸਤਾਨ ਵਿਰੋਧੀਆਂ ਨਾਲ ਮਿਲ ਕੇ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਹੈ। ਬਿੱਟੂ ਨੇ ਕਿਹਾ ਕਿ ਜੱਥੇਦਾਰ ਨਾਲ ਐੱਸ. ਜੀ. ਪੀ. ਸੀ. ਪ੍ਰਧਾਨ ਵੱਲੋਂ ਖਾਲਿਸਤਾਨ ਦੀ ਮੰਗ ਰੱਖਣ ਖਿਲਾਫ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਵੱਡੇ ਨੇਤਾਵਾਂ ਵੱਲੋਂ ਪ੍ਰਤੀਕਿਰਿਆ ਦਿੱਤੀ ਗਈ ਹੈ ਪਰ ਸੁਖਬੀਰ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਅਜੇ ਤੱਕ ਆਪਣਾ ਸਟੈਂਡ ਸਪੱਸ਼ਟ ਨਹੀਂ ਕੀਤਾ ਗਿਆ, ਜਿਸ ਤੋਂ ਸਾਫ ਹੋ ਗਿਆ ਹੈ ਕਿ ਅਕਾਲੀ ਦਲ ਦੀ ਸ਼ਹਿ ’ਤੇ ਸਿਆਸੀ ਹਿੱਤਾਂ ਲਈ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼ ਕੀਤੀ ਜਾ ਰਹੀ ਹੈ।