1. ਗਲੇ ਦੀ ਇਨਫੈਕਸ਼ਨ ਕਰੇ ਦੂਰ
ਜੇਕਰ ਗਲੇ ‘ਚ ਤਕਲੀਫ ਰਹਿੰਦੀ ਹੈ ਜਾਂ ਗਲਾ ਦਰਦ ਹੋ ਰਿਹਾ ਹੈ ਤਾਂ ਸਵੇਰੇ ਉੱਠਦੇ ਅਤੇ ਰਾਤ ਨੂੰ ਸੌਣ ਸਮੇਂ ਇਚਾਇਚੀ ਚਬਾ ਕੇ ਖਾਣ ਤੋਂ ਬਾਅਦ ਖੋੜ੍ਹਾ ਗਰਮ ਪਾਣੀ ਪੀਓ।
2. ਵਾਲਾਂ ਦਾ ਝੜਣਾ ਕਰੇ ਘੱਟ
ਪ੍ਰਦੂਸ਼ਣ ਦਾ ਅਟੈਕ, ਤਣਾਅ ਅਤੇ ਖਰਾਬ ਡਾਈਟ ਵਾਲਾਂ ਨੂੰ ਕਮਜ਼ੋਰ ਕਰ ਦਿੰਦੀ ਹੈ, ਜਿਸ ਕਾਰਨ ਵਾਲ ਝੜਣ ਲੱਗਦੇ ਹਨ। ਪਰ ਇਹ ਉਪਾਅ ਵਾਲਾਂ ਨੂੰ ਝੜਣ ਤੋਂ ਰੋਕਣ ‘ਚ ਕਾਫੀ ਹੱਦ ਤੱਕ ਮਦਦਗਾਰ ਸਾਬਤ ਹੋ ਸਕਦਾ ਹੈ। ਨਾਲ ਹੀ ਇਸ ਨਾਲ ਸਿਕਰੀ ਦੀ ਸਮੱਸਿਆ ਵੀ ਦੂਰ ਹੋ ਜਾਵੇਗੀ।
3. ਮੂੰਹ ਦੀ ਬਦਬੂ ਕਰੇ ਖਤਮ
ਕਈ ਵਾਰ ਇਨਸਾਨ ਨੂੰ ਮੂੰਹ ‘ਚੋਂ ਬਦਬੂ ਆਉਣ ਕਰਕੇ ਬੇਹੱਦ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਹਰੀ ਇਲਾਇਚੀ ਦਾ ਪਾਣੀ ਮੂੰਹ ‘ਚੋਂ ਬਦਬੂ ਖਤਮ ਕਰਨ ‘ਚ ਬੇਹੱਦ ਫਾਇਦੇਮੰਦ ਹੁੰਦਾ ਹੈ। ਰੋਜ਼ਾਨਾ ਸਵੇਰ ਦੇ ਸਮੇਂ ਇਲਾਇਚੀ ਵਾਲਾ ਉਬਲਿਆ ਹੋਇਆ ਪਾਣੀ ਚਾਹੀਦਾ ਹੈ। ਅਜਿਹਾ ਕਰਨ ਦੇ ਨਾਲ ਮੂੰਹ ‘ਚੋਂ ਆਉਣ ਵਾਲੀ ਬਦਬੂ ਤੋਂ ਰਾਹਤ ਮਿਲੇਗੀ।
4. ਫਟੇ ਬੁੱਲ੍ਹ ਹੋਣਗੇ ਠੀਕ
ਬਦਲਦੇ ਮੌਸਮ ‘ਚ ਬੁੱਲ੍ਹ ਫੱਟਣ ਦੀ ਸਮੱਸਿਆ ਆਮ ਹੈ ਅਜਿਹੇ ‘ਚ ਇਲਾਇਚੀ ਨੂੰ ਪੀਸ ਕੇ ਮੱਖਣ ਦੇ ਨਾਲ ਮਿਲਾ ਕੇ ਦਿਨ ‘ਚ ਦੋ ਵਾਰ ਲਗਾਓ। ਸੱਤ ਦਿਨਾਂ ‘ਚ ਹੀ ਤੁਹਾਨੂੰ ਫਰਕ ਦਿਖਾਈ ਦੇਣ ਲੱਗੇਗਾ।
5. ਕਬਜ਼ ਤੋਂ ਦੇਵੇ ਛੁਟਕਾਰਾ
ਇਲਾਇਚੀ ਵਾਲਾ ਪਾਣੀ ਕਬਜ਼ ਤੋਂ ਰਾਹਤ ਦਿਵਾਉਣ ‘ਚ ਵੀ ਬੇਹੱਦ ਫਾਇਦੇਮੰਦ ਸਾਬਤ ਹੁੰਦਾ ਹੈ। ਜੇਕਰ ਤੁਹਾਨੂੰ ਵੀ ਕਬਜ਼ ਰਹਿੰਦੀ ਹੈ ਤਾਂ ਰੋਜ਼ਾਨਾ ਇਲਾਇਚੀ ਵਾਲਾ ਉਬਲਿਆ ਹੋਇਆ ਪਾਣੀ ਚਾਹੀਦਾ ਹੈ।