ਲੁਧਿਆਣਾ ਜ਼ਿਲ੍ਹੇ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਰੋਜ਼ਾਨਾ ਨਵੇਂ ਮਰੀਜ਼ ਸਾਹਮਣੇ ਆ ਰਹੇ ਹਨ। ਇਸ ਦੇ ਮੱਦੇਨਜ਼ਰ ਸ਼ਹਿਰ ਦੇ ਛਾਉਣੀ ਮੁਹੱਲੇ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ। ਇਸ ਮੁਹੱਲੇ ‘ਚ 15 ਦੇ ਕਰੀਬ ਕੋਰੋਨਾ ਪਾਜ਼ੇਟਿਵ ਕੇਸ ਪਾਏ ਜਾ ਚੁੱਕੇ ਹਨ, ਜਿਸ ਤੋਂ ਬਾਅਦ ਇਸ ਨੂੰ ਕੰਟੇਨਮੈਂਟ ਜ਼ੋਨ ‘ਚ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਜ਼ੋਨ ‘ਚ ਸਿਰਫ ਮੈਡੀਕਲ ਅਮਰਜੈਂਸੀ ਅਤੇ ਜ਼ਰੂਰੀ ਸੇਵਾਵਾਂ ਹੀ ਮੁਹੱਈਆ ਕਰਵਾਈਆਂ ਜਾਣਗੀਆਂ।