ਅਮਰੀਕਾ ਦੇ ਮਿਨੀਪੋਲਸ ਸ਼ਹਿਰ ਵਿਚ ਪੁਲਸ ਹਿਰਾਸਤ ਵਿਚ ਇਕ ਅਸ਼ਵੇਤ ਵਿਅਕਤੀ ਜਾਰਜ ਫਲਾਇਡ ਦੀ ਮੌਤ ਤੋਂ ਬਾਅਦ ਹੋ ਰਹੇ ਵਿਰੋਧ-ਪ੍ਰਦਰਸ਼ਨਾਂ ਦੌਰਾਨ ਵਾਸ਼ਿੰਗਟਨ ਡੀ. ਸੀ. ਵਿਚ 17 ਲੋਕਾਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਮੈਟਰੋਪੋਲਿਟਨ ਪੁਲਸ ਵਿਭਾਗ (ਐਮ. ਪੀ. ਡੀ.) ਦੇ ਪ੍ਰਮੁੱਖ ਪੀਟਰ ਨਿਊਜਹੈਮ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਨਿਊਜਹੈਮ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਖਿਆ ਕਿ ਐਮ. ਪੀ. ਡੀ. ਨੇ ਕੁਲ 17 ਪ੍ਰਦਰਸ਼ਨਕਾਰੀਆਂ ਨੂੰ ਗਿ੍ਰਫਤਾਰ ਕੀਤਾ ਹੈ।