ਚੀਨ ਦੀ ਸਰਕਾਰੀ ਮੀਡੀਆ ਨੇ ਵੀਰਵਾਰ ਨੂੰ ਆਖਿਆ ਕਿ ਚੀਨ ਅਤੇ ਭਾਰਤ ਨੂੰ ਮੋਜੂਦਾ ਸਮੇਂ ਵਿਚ ਸਰਹੱਦ ‘ਤੇ ਜਾਰੀ ਵਿਰੋਧ ਨੂੰ ਹੱਲ ਕਰਨ ਲਈ ਅਮਰੀਕਾ ਦੀ ਸਹਾਇਤਾ ਦੀ ਜ਼ਰੂਰਤ ਨਹੀਂ ਹੈ। ਦਰਅਸਲ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੋਹਾਂ ਦੇਸ਼ਾਂ ਵਿਚਾਲੇ ਵਿਵਾਦ ਹੱਲ ਕਰਨ ਲਈ ਵਿਚੋਲਗੀ ਕਰਨ ਦੀ ਪੇਸ਼ਕਸ਼ ਕੀਤੀ ਸੀ, ਜਿਸ ਤੋਂ ਬਾਅਦ ਚੀਨ ਦੀ ਮੀਡੀਆ ਵਿਚ ਇਹ ਪ੍ਰਤੀਕਿਰਿਆ ਸਾਹਮਣੇ ਆਈ ਹੈ।