ਥਾਣਾ ਭਿੱਖੀਵਿੰਡ ਵਿਖੇ ਅੱਜ ਪੁਲਸ ਦਰਮਿਆਨ ਹੋਏ ਮੁਕਾਬਲੇ ਵਿਚ ਦੋ ਅਣਪਛਾਤੇ ਨਿਹੰਗਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸੇ ਕੇਸ ਵਿਚ ਲੋੜੀਂਦੇ ਦੋ ਨਿਹੰਗ ਸਿੰਘ ਜਿਨ੍ਹਾਂ ਦੀ ਪੁਲਸ ਨੂੰ ਇਤਲਾਹ ਮਿਲੀ ਸੀ ਕਿ ਉਹ ਅੱਜ ਥਾਣਾ ਭਿੱਖੀਵਿੰਡ ਨਜ਼ਦੀਕ ਘੁੰਮ ਰਹੇ ਹਨ ਜਦੋਂ ਪੁਲਸ ਪਾਰਟੀ ਨੇ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪੁਲਸ ਪਾਰਟੀ ’ਤੇ ਹਮਲਾ ਕਰ ਦਿੱਤਾ।ਇਸ ਹਮਲੇ ਦੌਰਾਨ ਐੱਸ. ਐੱਚ. ਓ. ਖੇਮਕਰਨ ਨਰਿੰਦਰ ਸਿੰਘ ਢੋਟੀ ਅਤੇ ਐੱਸ. ਐੱਚ. ਓ. ਵਲਟੋਹਾ ਬਲਵਿੰਦਰ ਸਿੰਘ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਪੁਲਸ ਪਾਰਟੀ ਵੱਲੋਂ ਸਰਕਾਰੀ ਹਸਪਤਾਲ ਸੁਰਸਿੰਘ ਵਿਖੇ ਦਾਖ਼ਲ ਕਰਵਾਇਆ ਗਿਆ ਜਿੱਥੇ ਐੱਸ. ਐੱਚ.ਓ. ਖੇਮਕਰਨ ਨਰਿੰਦਰ ਸਿੰਘ ਦੇ ਗੰਭੀਰ ਸੱਟਾਂ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਵਿਖੇ ਨਿੱਜੀ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ। ਖ਼ਬਰ ਲਿਖੇ ਜਾਣ ਤੱਕ ਮੌਕੇ ’ਤੇ ਪਹੁੰਚੇ ਐੱਸ. ਐੱਸ. ਪੀ. ਤਰਨਤਾਰਨ ਧੁਰਮਨ ਐੱਚ. ਨਿੰਬਲੇ ਵੱਲੋਂ ਪੁਲਸ ਪਾਰਟੀ ਸਮੇਤ ਜਾਂਚ ਜਾਰੀ ਸੀ।