ਵੱਧਦੇ ਕੋਰੋਨਾ ਮਾਮਲੇ ‘ਤੇ 17 ਮਾਰਚ ਨੂੰ ਸਾਰੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨਗੇ PM ਮੋਦੀ

0
104

ਦੇਸ਼ ਵਿੱਚ ਕੋਰੋਨਾ ਦੇ ਵੱਧਦੇ ਮਾਮਲਿਆਂ ਵਿਚਾਲੇ ਪੀ.ਐੱਮ. ਮੋਦੀ ਨੇ ਇੱਕ ਵਾਰ ਫਿਰ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਬੈਠਕ ਬੁਲਾਈ ਹੈ। ਦੱਸਿਆ ਜਾ ਰਿਹਾ ਹੈ ਕਿ 17 ਮਾਰਚ ਨੂੰ ਹੋਣ ਵਾਲੀ ਇਸ ਬੈਠਕ ਵਿੱਚ ਪੀ.ਐੱਮ. ਮੋਦੀ ਕੋਰੋਨਾ ਦੇ ਵੱਧਦੇ ਮਾਮਲੇ ਅਤੇ ਵੈਕਸੀਨੇਸ਼ਨ ‘ਤੇ ਜ਼ੋਰ ਦੇਣ ਦੀਆਂ ਗੱਲਾਂ ਨੂੰ ਲੈ ਕੇ ਚਰਚਾ ਕਰਣਗੇ। ਪੀ.ਐੱਮ. ਮੋਦੀ ਇਸ ਦੌਰਾਨ ਮੁੱਖ ਮੰਤਰੀਆਂ ਨਾਲ ਕੋਰੋਨਾ ਨਾਲ ਹੁਣ ਤੱਕ ਦੀ ਲੜਾਈ ਅਤੇ ਵੈਕਸੀਨੇਸ਼ਨ ਮੁਹਿੰਮ ‘ਤੇ ਫੀਡਬੈਕ ਵੀ ਲੈਣਗੇ। ਪੀ.ਐੱਮ. ਮੋਦੀ ਇਹ ਬੈਠਕ ਵੀਡੀਓ ਕਾਨਫਰੰਸ ਦੇ ਜਰੀਏ ਕਰਨਗੇ।ਕੇਂਦਰੀ ਸਿਹਤ ਮੰਤਰਾਲਾ ਦੇ ਅੰਕੜਿਆਂ ਮੁਤਾਬਕ ਭਾਰਤ ਵਿੱਚ ਪਿਛਲੇ 24 ਘੰਟੇ ਵਿੱਚ ਕੋਰੋਨਾ ਵਾਇਰਸ ਦੇ 26,291 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਦੇ ਕੁਲ ਮਾਮਲਿਆਂ ਦੀ ਗਿਣਤੀ 1,13,85,339 ਹੋ ਗਈ ਹੈ। ਉਥੇ ਹੀ ਕੋਰੋਨਾ ਦੇ ਚੱਲਦੇ 118 ਨਵੀਆਂ ਮੌਤਾਂ ਵੀ ਹੋਈਆਂ ਹਨ ਜਿਸ ਤੋਂ ਬਾਅਦ ਕੁਲ ਮੌਤਾਂ ਦੀ ਗਿਣਤੀ 1,58,725 ਹੋ ਗਈ ਹੈ। ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਕੁਲ ਗਿਣਤੀ 2,19,262 ਹੈ ਅਤੇ ਡਿਸਚਾਰਜ ਹੋਏ ਮਾਮਲਿਆਂ ਦੀ ਕੁਲ ਗਿਣਤੀ 1,10,07,352 ਹੈ। ਦੇਸ਼ ਵਿੱਚ ਕੁਲ 2,99,08,038 ਲੋਕਾਂ ਨੂੰ ਕੋਰੋਨਾ ਵਾਇਰਸ ਦੀ ਵੈਕਸੀਨ ਲਗਾਈ ਗਈ ਹੈ।

LEAVE A REPLY

Please enter your comment!
Please enter your name here