ਦੁਬਈ ਦੇ ਸਿੱਖ ਸਰਦਾਰ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰਸੱਟ ਦੇ ਬਾਨੀ ਡਾ. ਐੱਸ. ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਆਬੂਧਾਬੀ ਵਿਖੇ ਮੌਤ ਦੇ ਮੂੰਹ ਵਿਚ ਗਏ 22 ਸਾਲਾਂ ਨੌਜਵਾਨ ਦੀ ਮ੍ਰਿਤਕ ਦੇਹ ਉਸ ਦੇ ਜੱਦੀ ਪਿੰਡ ਪਹੁੰਚੀ ਹੈ। ਦੱਸਣਯੋਗ ਹੈ ਕਿ ਸੁਨਿਹਰੀ ਭਵਿੱਖ ਦੀ ਤਲਾਸ਼ ‘ਚ ਪਰਿਵਾਰ ਦੇ ਪਾਲਣ ਪੋਸ਼ਣ ਲਈ ਵਿਦੇਸ਼ ਦੀ ਧਰਤੀ ਆਬੂਧਾਬੀ ਵਿਖੇ ਗਏ ਡੇਰਾ ਬਾਬਾ ਨਾਨਕ ਤਹਿਸੀਲ ਦੇ ਪਿੰਡ ਸ਼ਾਹਪੁਰ ਜਾਜਨ ਦੇ ਪ੍ਰਭਦੀਪ ਸਿੰਘ (22) ਪੁੱਤਰ ਗੁਰਨਾਮ ਸਿੰਘ ਦੀ 17 ਅਪ੍ਰੈਲ 2020 ਨੂੰ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਪੀੜ੍ਹਤ ਪਰਿਵਾਰ ਵੱਲੋਂ ਪੁੱਤਰ ਦੀ ਮ੍ਰਿਤਕ ਦੇਹ ਪਿੰਡ ਲਿਆਉਣ ਲਈ ਵੱਖ-ਵੱਖ ਥਾਵਾਂ ‘ਤੇ ਗੁਹਾਰ ਲਗਾਈ ਗਈ ਸੀ ਪਰ ਕਿਸੇ ਨੇ ਵੀ ਪਰਿਵਾਰ ਦੀ ਸਾਰ ਨਹੀਂ ਲਈ।