ਸ੍ਰੀ ਮੁਕਤਸਰ ਸਾਹਿਬ ‘ਚ ਕੋਰੋਨਾ ਦਾ ਕਹਿਰ ਜਾਰੀ, ਪੰਜ ਕੇਸ ਆਏ ਸਾਹਮਣੇ

0
510

 ਪੰਜਾਬ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜ ਹੋਰ ਕੋਰੋਨਾ ਪਾਜ਼ੇਟਿਵ ਕੇਸ ਆਏ ਹਨ। ਇਨ੍ਹਾਂ ‘ਚੋਂ ਚਾਰ ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਅਤੇ ਇਕ ਕੇਸ ਨੇੜਲੇ ਪਿੰਡ ਮਹਿਰਾਜ ਵਾਲਾ ਦਾ ਹੈ। ਅੱਜ ਕੁੱਲ ਪਾਜ਼ੇਟਿਵ ਆਏ ਕੇਸਾਂ ਦੀ ਗਿਣਤੀ 6 ਹੋ ਗਈ ਹੈ।  ਹੁਣ ਜ਼ਿਲੇ ‘ਚ ਕੋਰੋਨਾ ਦੇ ਐਕਟਿਵ ਕੇਸ 19 ਹੋ ਗਏ ਹਨ। ਜਦਕਿ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 133 ਹੋ ਗਈ ਹੈ।ਪੰਜਾਬ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 5734 ਤੋਂ ਪਾਰ ਹੋ ਗਈ ਹੈ। ਪੰਜਾਬ ‘ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ ‘ਚ 966 , ਜਲੰਧਰ ‘ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 760, ਲੁਧਿਆਣਾ ‘ਚ 865, ਸੰਗਰੂਰ ‘ਚ 499 ਕੇਸ, ਪਟਿਆਲਾ ‘ਚ 336, ਮੋਹਾਲੀ (ਐੱਸ. ਏ. ਐੱਸ. ਨਗਰ) 271, ਗੁਰਦਾਸਪੁਰ ‘ਚ 224 ਕੇਸ, ਪਠਾਨਕੋਟ ‘ਚ 221, ਤਰਨਤਾਰਨ 197, ਹੁਸ਼ਿਆਰਪੁਰ ‘ਚ 188, ਨਵਾਂਸ਼ਹਿਰ ‘ਚ 144, ਮੁਕਤਸਰ 127, ਫਤਿਹਗੜ੍ਹ ਸਾਹਿਬ ‘ਚ 120, ਫਰੀਦਕੋਟ 108,  ਰੋਪੜ ‘ਚ 108, ਮੋਗਾ ‘ਚ 107, ਫਾਜ਼ਿਲਕਾ 95, ਫਿਰੋਜ਼ਪੁਰ ‘ਚ 96, ਬਠਿੰਡਾ 93, ਕਪੂਰਥਲਾ 102, ਬਰਨਾਲਾ ‘ਚ 59, ਮਾਨਸਾ ‘ਚ 48 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 4091 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1474 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 151 ਲੋਕਾਂ ਦੀ ਮੌਤ ਹੋ ਚੁੱਕੀ ਹੈ।

LEAVE A REPLY

Please enter your comment!
Please enter your name here