ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਦੇ ਬਾਰੇ ਵਿਚ ਸੰਯੁਕਤ ਰਾਸ਼ਟਰ ਦੀ ਇਕ ਰਿਪੋਰਟ ‘ਤੇ ਨਵੀਂ ਦਿੱਲੀ ਵੱਲੋਂ ਹਾਲ ਹੀ ਵਿਚ ਦਿੱਤੇ ਗਏ ਬਿਆਨ ਨੂੰ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਸੋਮਵਾਰ ਨੂੰ ਗਲਤ ਤੱਥਾਂ ਨੂੰ ਪੂਰੀ ਤਰ੍ਹਾਂ ਤੋੜ-ਮਰੋੜ ਕੇ ਕੀਤਾ ਗਿਆ ਦਾਅਵਾ ਕਰਾਰ ਦਿੰਦੇ ਹੋਏ ਖਾਰਿਜ਼ ਕਰ ਦਿੱਤਾ। ਸੰਯੁਕਤ ਰਾਸ਼ਟਰ ਦੀ ਰਿਪੋਰਟ ਵਿਚ ਕਿਹਾ ਗਿਆ ਸੀ ਕਿ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਹਜ਼ਾਰਾਂ ਦੀ ਗਿਣਤੀ ਵਿਚ ਅੱਤਵਾਦੀਆਂ ਨੂੰ ਅਫਗਾਨਿਸਤਾਨ ਭੇਜ ਰਹੇ ਹਨ, ਜਿਸ ‘ਤੇ ਭਾਰਤ ਨੇ ਕਿਹਾ ਸੀ ਕਿ ਇਸ ਨਾਲ ਇਮਰਾਨ ਖਾਨ ਵੱਲੋਂ ਜਨਤਕ ਰੂਪ ਤੋਂ ਕੀਤੇ ਗਏ ਇਕਰਾਰਨਾਮੇ ਦੀ ਪੁਸ਼ਟੀ ਹੁੰਦੀ ਹੈ।