ਟਾਂਡਾ ਦੇ ਪਿੰਡ ਨੰਗਲੀ (ਜਲਾਲਪੁਰ) ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਫਿਰ ਤੋਂ 3 ਹੋਰ ਪਿੰਡ ਵਾਸੀਆਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਇਸ ਨਾਲ ਹੁਣ ਨੰਗਲੀ (ਜਲਾਲਪੁਰ) ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 29 ਹੋ ਗਈ ਹੈ। ਇਥੇ ਦੱਸ ਦੇਈਏ ਕਿ ਹੁਣ ਹੁਸ਼ਿਆਰਪੁਰ ‘ਚ ਕੁੱਲ ਪਾਜ਼ੇਟਿਵ ਕੇਸਾਂ ਦਾ ਅੰਕੜਾ 134 ਤੱਕ ਪਹੁੰਚ ਗਿਆ ਹੈ, ਜਿਨ੍ਹਾਂ ‘ਚੋਂ 5 ਮਰੀਜ਼ ਕੋਰੋਨਾ ਖਿਲਾਫ ਜੰਗ ਲੜਦੇ ਹੋਏ ਮੌਤ ਦੇ ਮੂੰਹ ‘ਚ ਜਾ ਚੁੱਕੇ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਅੱਜ ਨੰਗਲੀ (ਜਲਾਲਪੁਰ) ਦੇ 9 ਪਾਜ਼ੇਟਿਵ ਮਰੀਜ਼ ਕੋਰੋਨਾ ‘ਤੇ ਫਤਿਹ ਹਾਸਲ ਕਰਕੇ ਪੂਰੀ ਤਰ੍ਹਾਂ ਮਿਹਤਯਾਬ ਹੋਣ ਉਪਰੰਤ ਘਰਾਂ ਨੂੰ ਭੇਜੇ ਗਏ ਹਨ। ਉੱਧਰ ਕੋਰੋਨਾ ਦੀ ਚੇਨ ਤੋੜਨ ਲਈ ਸਿਹਤ ਮਹਿਮੇ ਵੱਲੋਂ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ ਲੱਭਣ ਲਈ ਪਿੰਡ ਦੇ ਘਰ-ਘਰ ਜਾ ਕੇ ਸਰਵੇ ਕਰਨ ਤੋਂ ਬਾਅਦ ਅੱਜ ਫਿਰ ਟੈਸਟ ਲਈ ਸੈਂਪਲ ਲਏ ਗਏ।