ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਦੇ ਭਖਦੇ ਮਸਲਿਆਂ ਸਬੰਧੀ ‘ਜਗ ਬਾਣੀ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਸਿੰਬਲ ’ਤੇ ਹਰ ਹਿੱਲੇ ਕਲੇਮ ਕਰਨਗੇ ਅਤੇ ਪਾਵਨ ਸਰੂਪਾਂ ਦੀ ਬੇਅਦਬੀ ਦੌਰਾਨ ਵਾਪਰੀਆਂ ਘਟਨਾਵਾਂ ਦੇ ਜ਼ਿੰਮੇਵਾਰ ਬਾਦਲ ਪਰਿਵਾਰ ਨੂੰ ਜਦੋਂ ਤਕ ਸਜ਼ਾ ਨਹੀਂ ਮਿਲ ਜਾਂਦੀ, ਉਦੋਂ ਤੱਕ ਦੇਸ਼ਾਂ-ਵਿਦੇਸ਼ਾਂ ‘ਚ ਵੱਸਦੇ ਸਿੱਖਾਂ ਨੂੰ ਤਸੱਲੀ ਨਹੀਂ ਮਿਲੇਗੀ। ਪੇਸ਼ ਹਨ ਸੁਖਦੇਵ ਸਿੰਘ ਢੀਂਡਸਾ ਨਾਲ ਗੱਲਬਾਤ ਦੇ ਸਾਰਅੰਸ਼-