CBI ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਬਚਾਉਣ ਦੀ ਕਰ ਰਹੀ ਹੈ ਕੋਸ਼ਿਸ਼ : ਖਾਲਸਾ

0
155

 ਸੀ. ਬੀ. ਆਈ. ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਬਚਾਉਣ ਲਈ ਐੱਸ. ਆਈ. ਟੀ. ਦੀ ਰਿਪੋਰਟ ‘ਚ ਅੜਿੱਕਾ ਨਾ ਡਾਹਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਇਨਸਾਫ਼ ਪਾਰਟੀ ਦੇ ਪੰਜਾਬ ਧਾਰਮਿਕ ਵਿੰਗ ਦੇ ਪ੍ਰਧਾਨ ਜਗਜੋਤ ਸਿੰਘ ਖਾਲਸਾ ਨੇ ਵੱਖ-ਵੱਖ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਖਾਲਸਾ ਨੇ ਕਿਹਾ ਕਿ ਐੱਸ. ਆਈ. ਟੀ. ਦੀ ਰਿਪੋਰਟ ਪੂਰੀ ਹੋ ਚੁੱਕੀ ਹੈ ਤੇ ਉਹ ਦੋਸ਼ੀਆਂ ਤੱਕ ਪਹੁੰਚ ਕੇ ਉਨ੍ਹਾਂ ਨੂੰ ਕਟਹਿਰੇ ‘ਚ ਖੜ੍ਹਾ ਕਰਨ ਲਈ ਜਾ ਰਹੀ ਹੈ ਪਰ ਫਿਰ ਸੀ.ਬੀ. ਆਈ. ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਉਨ੍ਹਾਂ ਦੀ ਭਾਈਵਾਲ ਪਾਰਟੀ ਬਾਦਲ ਪਰਿਵਾਰ ਨੂੰ ਬਚਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਸਹਿ ਅਤੇ ਅਕਹਿ ਹੈ। ਪਹਿਲਾਂ ਸੀ.ਬੀ.ਆਈ. ਵਲੋਂ ਇਨ੍ਹਾਂ ਕੇਸਾਂ ‘ਚ ਕਲੋਜ਼ਰ ਰਿਪੋਰਟ ਦਾਖਲ ਕਰਨਾ ਅਤੇ ਬਾਅਦ ‘ਚ ਹੁਣ ਜਦੋਂ ਪੰਜਾਬ ਸਰਕਾਰ ਦੀ ਬਣਾਈ ਸਿੱਟ ਨੇ ਬਰਗਾੜੀ ਬੇਅਦਬੀ ਦੇ ਜ਼ਿਆਦਾਤਾਰ ਦੋਸ਼ੀਆਂ ‘ਤੇ ਸ਼ਿਕੰਜਾ ਕੱਸ ਲਿਆ ਹੈ ਤਾਂ ਹੁਣ ਇਹੀ ਸੀ. ਬੀ. ਆਈ. ਮੁੜ ਦੋਸ਼ੀਆਂ ਨੂੰ ਬਚਾਉਣ ਲਈ ਇਸ ਜਾਂਚ ਨੂੰ ਰੋਕਣ ਲਈ ਤਰਲੋਮੱਛੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਕੇਂਦਰ ਸਰਕਾਰ ਦੀ ਮਦਦ ਨਾਲ ਆਪਣੇ ਆਪ ਨੂੰ ਤੇ ਰਾਮ ਰਹੀਮ ਨੂੰ ਬਚਾਉਣ ਦੀ ਕੋਸ਼ਿਸ਼ ‘ਚ ਲੱਗਾ ਹੋਇਆ ਹੈ। ਇਸ ਲਈ ਕੇਂਦਰ ਦੇ ਹੁਕਮਾਂ ਦੀ ਸਦਾ ਤਾਮੀਲ ਕਰਨ ਵਾਲੀ ਸੀ. ਬੀ. ਆਈ. ਇਸ ਕੇਸ ‘ਚ ਦਖ਼ਲਅੰਦਾਜ਼ੀ ਕਰਕੇ ਬਾਦਲ ਪਰਿਵਾਰ ਨੂੰ ਬਚਾਉਣਾ ਚਾਹੁੰਦੀ ਹੈ। 

LEAVE A REPLY

Please enter your comment!
Please enter your name here