ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਕ ਡਿਜੀਟਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ ਜਾਵੇਗਾ। ਮੁੱਖ ਮੰਤਰੀ ਮਾਨ ਵੱਲੋਂ ਇਹ ਡਿਜੀਟਲ ਪ੍ਰੈੱਸ ਕਾਨਫਰੰਸ ਵੀਰਵਾਰ ਨੂੰ ਸਵੇਰੇ 11.30 ਵਜੇ ਕੀਤੀ ਜਾਵੇਗੀ।ਦੱਸਿਆ ਜਾ ਰਿਹਾ ਹੈ ਕਿ ਇਸ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਮਾਨ ਇਕ ਅਹਿਮ ਮੁੱਦੇ ‘ਤੇ ਵਿਚਾਰ-ਚਰਚਾ ਕਰਨਗੇ। ਇਹ ਵੀ ਦੱਸ ਦੇਈਏ ਕਿ ਅੱਜ ਦੁਪਹਿਰ ਮੁੱਖ ਮੰਤਰੀ ਮਾਨ ਜਲੰਧਰ ਪੁੱਜ ਰਹੇ ਹਨ, ਜਿੱਥੇ ਉਹ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਪੁਰਬ ਮੌਕੇ ਵਾਰਾਣਸੀ ਜਾਣ ਵਾਲੀ ਸਪੈਸ਼ਲ ਟਰੇਨ ਨੂੰ ਝੰਡੀ ਦੇ ਕੇ ਰਵਾਨਾ ਕਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਡਿਜੀਟਲ ਪ੍ਰੈੱਸ ਕਾਨਫਰੰਸ ਸੱਦੀ ਗਈ ਹੈ।