ਨਿਊਯਾਰਕ ’ਚ ਅਣਪਛਾਤੇ ਵਿਅਕਤੀ ਵੱਲੋਂ ਗ੍ਰੰਥੀ ’ਤੇ ਹਮਲਾ

ਨਿਊਯਾਰਕ ’ਚ ਅਣਪਛਾਤੇ ਵਿਅਕਤੀ ਵੱਲੋਂ ਗ੍ਰੰਥੀ ’ਤੇ ਹਮਲਾ
ਬੀਤੀ ਦਿਨੀਂ ਇਕ ਗੁਰੂ ਘਰ ਵਿਖੇ ਇਕ ਅਣਪਛਾਤੇ ਵਿਅਕਤੀ ਵੱਲੋਂ ਗੁਰਦੁਆਰਾ ਦੇ ਗ੍ਰੰਥੀ ’ਤੇ ਹਮਲਾ ਕੀਤਾ। ਇਸ ਘਟਨਾ ਨੂੰ ਭਾਵੇਂ ਇਕ ਮਹੀਨੇ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ ਪਰ ਇਸ ਘਟਨਾ ’ਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਘਟਨਾ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪੀੜਤ ਗ੍ਰੰਥੀ ਗੁਰਮੇਲ ਸਿੰਘ ਨੇ ਘਟਨਾ ਬਾਰੇ ਦੱਸਿਆ ਕਿ ਤੜਕੇ ਸਵੇਰ ਦੇ ਸਮੇਂ ਇਕ ਅਣਪਛਾਤੇ ਵਿਅਕਤੀ ਵੱਲੋਂ ਜ਼ਬਰਦਸਤੀ ਗੁਰਦੁਆਰਾ ਸਾਹਿਬ ਵਿਚ ਵੜ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਦੋਂ ਮੈਂ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਮੇਰੇ ਨਾਲ ਕੁੱਟ ਮਾਰ ਕੀਤੀ।  ਗ੍ਰੰਥੀ ਗੁਰਮੇਲ ਸਿੰਘ ਨੇ ਦੱਸਿਆ ਕਿ ਜਦੋਂ ਇਸ ਹਮਲੇ ਸੰਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ ਤਾਂ ਪੁਲਿਸ ਨੇ ਮੌਕੇ ’ਤੇ ਪੁੱਜ ਕੇ ਸਾਡਾ ਪੱਖ ਪੂਰਨ ਦੀ ਬਜਾਏ, ਸਾਡੀ ਗੱਲ ਸੁਣਨ ਦੀ ਬਜਾਏ ਉਪਰੋਕਤ ਦੋਸ਼ੀ ਦਾ ਪੱਖ ਪੂਰਨ ਲੱਗੀ। ਗ੍ਰੰਥੀ ਭਾਈ ਨੇ ਕਿਹਾ ਕਿ ਪੁਲਿਸ ਨੇ ਸਾਡੀ ਇਕ ਗੱਲ ਨਹੀਂ ਸੁਣੀ।     ਗੰ੍ਰਥੀ ਭਾਈ ਨੇ ਕਿਹਾ ਕਿ ਇਸ ਇਲਾਕੇ ਵਿਚ ਵੱਡੀ ਗਿਣਤੀ ਸਿੱਖ ਕਮਿਊਨਿਟੀ ਦੇ ਭਾਈਚਾਰੇ ਦੀ ਬਹੁ ਗਿਣਤੀ ਹੋਣ ਦੇ ਬਾਵਜੂਦ ਸਾਡੀ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਦੋਸ਼ੀ ’ਤੇ ਕਾਰਵਾਈ ਕਰਨ ਦੀ ਥਾਂ ਪੁਲਿਸ ਮੈਨੂੰ ਹੀ ਪਰੇਸ਼ਾਨ ਕਰ ਰਹੀ ਹੈ। ਉਨ੍ਹਾਂ ਕਮਿਊਨਿਟੀ ਦੇ ਮੋਹਤਬਰ ਵਿਅਕਤੀਆਂ ਨੂੰ ਇਸ ਮਾਮਲੇ ਵਿਚ ਦਖ਼ਲ ਦੇਣ ਦੀ ਅਪੀਲ ਕੀਤੀ, ਕਿਉਕਿ ਇਸ ਮਸਲੇ ਨੂੰ ਲਗਭਗ ਇਕ ਮਹੀਨੇ ਤੋਂ ਵਧ ਦਾ ਸਮਾਂ ਬੀਤ ਚੁੱਕਾ ਹੈ, ਲੇਕਿਨ ਸਿੱਖ ਕਮਿਊਨਿਟੀ ਦੇ ਲੋਕਾਂ ਵੱਲੋਂ ਅਵਾਜ ਨਹੀਂ ਚੁੱਕੀ ਜਾ ਰਹੀ। ਉਨ੍ਹਾਂ ਨੇ ਗੁਰਦੁਆਰਾ ਕਮਿਊਨਿਟੀ ਦੇ ਮੋਹਤਬਰ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਇਸ ਮਾਮਲੇ ਵਿਚ ਦਖ਼ਲ ਦੇਣ।