Work Visa 'ਤੇ ਵਿਦੇਸ਼ ਜਾਣ ਵਾਲੇ ਹੋ ਜਾਣ ਸਾਵਾਧਾਨ!

Work Visa 'ਤੇ ਵਿਦੇਸ਼ ਜਾਣ ਵਾਲੇ ਹੋ ਜਾਣ ਸਾਵਾਧਾਨ!
ਵਰਕ ਵੀਜ਼ਾ 'ਤੇ ਵਿਦੇਸ਼ ਜਾਣ ਦੇ ਚੱਕਰ 'ਚ ਔਰਤ ਨਾਲ ਲੱਖਾਂ ਰੁਪਏ ਦੀ ਠੱਗੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਦਰਅਸਲ ਜਨਤਾ ਕਾਲੋਨੀ ਦੀ ਰਹਿਣ ਵਾਲੀ ਸੰਤੋਸ਼ ਰਾਣੀ (29) ਨੇ ਵਰਕ ਵੀਜ਼ਾ 'ਤੇ ਪੋਲੈਂਡ ਜਾਣਾ ਸੀ। ਪੀੜਤਾ ਦਾ ਦੋਸ਼ ਹੈ ਕਿ ਵਿਦੇਸ਼ ਭੇਜਣ ਦੇ ਨਾਂ 'ਤੇ ਟ੍ਰੈਵਲ ਏਜੰਟਾਂ ਨੇ ਉਸ ਨਾਲ 2 ਲੱਖ, 70 ਹਜ਼ਾਰ ਰੁਪਏ ਦੀ ਠੱਗੀ ਮਾਰੀ। ਇਸ ਤੋਂ ਬਾਅਦ ਉਨ੍ਹਾਂ ਨੇ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ।