ਕੈਪਟਨ ਦੇ ਕਰੀਬ ਰਹੇ ਭਾਰਤ ਇੰਦਰ ਚਹਿਲ ਨੂੰ ਹਾਈਕੋਰਟ ਦੀ ਵੱਡੀ ਰਾਹਤ

ਕੈਪਟਨ ਦੇ ਕਰੀਬ ਰਹੇ ਭਾਰਤ ਇੰਦਰ ਚਹਿਲ ਨੂੰ ਹਾਈਕੋਰਟ ਦੀ ਵੱਡੀ ਰਾਹਤ
 ਕੈ. ਅਮਰਿੰਦਰ ਸਿੰਘ ਦੀ ਸਰਕਾਰ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਤੇ ਕੈਪਟਨ ਦੇ ਨਜ਼ਦੀਕੀਆਂ ਵਿਚ ਸ਼ਾਮਲ ਭਾਰਤ ਇੰਦਰ ਸਿੰਘ ਚਹਿਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਭਾਰਤ ਇੰਦਰ ਚਹਿਲ ਖ਼ਿਲਾਫ਼ ਕਮਾਈ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ਦੀ ਵਿਜੀਲੈਂਸ ਜਾਂਚ ਕਰ ਰਹੀ ਹੈ, ਜਿਸ ਕਾਰਨ ਚਹਿਲ ਨੇ ਹਾਈਕੋਰਟ ਵਿਚ ਅਰਜ਼ੀ ਦਾਖ਼ਲ ਕਰਦਿਆਂ ਕਿਹਾ ਸੀ ਕਿ ਰਾਜਨੀਤਿਕ ਰੰਜਿਸ਼ ਕਾਰਨ ਉਨ੍ਹਾਂ ਖ਼ਿਲਾਫ਼ ਵਿਜੀਲੈਂਸ ਐੱਫ਼. ਆਈ. ਆਰ. ਦਰਜ ਕਰ ਸਕਦੀ ਹੈ।

ਉਨ੍ਹਾਂ ਨੂੰ ਸ਼ੱਕ ਹੈ ਕਿ ਐੱਫ਼. ਆਈ. ਆਰ. ਦੀ ਸੂਚਨਾ ਦਿੱਤੇ ਬਿਨਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਗ੍ਰਿਫ਼ਤਾਰੀ ਤੋਂ ਪਹਿਲਾਂ ਉਨ੍ਹਾਂ ਨੂੰ ਨੋਟਿਸ ਸਰਵ ਕੀਤੇ ਜਾਣ ਦੀ ਮੰਗ ਕੀਤੀ ਸੀ, ਜਿਸ ਨੂੰ ਕੋਰਟ ਨੇ ਮਨਜ਼ੂਰ ਕਰ ਲਿਆ ਹੈ। ਕੋਰਟ ਨੇ ਵਿਜੀਲੈਂਸ ਨੂੰ ਹੁਕਮ ਦਿੱਤੇ ਹਨ ਕਿ ਚਹਿਲ ਖ਼ਿਲਾਫ਼ ਐੱਫ਼.ਆਈ.ਆਰ. ਦਰਜ ਕਰਨ ਤੋਂ ਬਾਅਦ ਤੁਰੰਤ ਉਸ ਦੀ ਕਾਪੀ ਪਟੀਸ਼ਨਰ ਨੂੰ ਦਿੱਤੀ ਜਾਵੇ ਅਤੇ ਗ੍ਰਿਫ਼ਤਾਰੀ ਤੋਂ ਪਹਿਲਾਂ ਉਨ੍ਹਾਂ ਨੂੰ 3 ਦਿਨ ਦਾ ਨੋਟਿਸ ਦਿੱਤਾ ਜਾਵੇ ਤਾਂ ਕਿ ਉਹ ਐਂਟੀਸਿਪੇਟਰੀ ਬੇਲ ਅਪਲਾਈ ਕਰ ਸਕੇ।