CM ਮਾਨ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਦਿੱਤਾ ਹੌਂਸਲਾ

CM ਮਾਨ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਦਿੱਤਾ ਹੌਂਸਲਾ
ਸਰਦੂਲਗੜ੍ਹ ਤੋਂ ਪਠਾਨਕੋਟ ਤੱਕ ਹੜ੍ਹ ਕਾਰਨ ਪੰਜਾਬ ਦੇ ਹਾਲਾਤ ਬਦਤਰ ਹੋ ਚੁੱਕੇ ਹਨ। ਜਿਸ ਨੂੰ ਲੈ ਕੇ ਲੋਕਾਂ 'ਚ ਹਫ਼ੜਾ-ਦਫ਼ੜੀ ਮਚ ਚੁੱਕੀ ਹੈ। ਇਸ ਚਿੰਤਾ ਦੀ ਘੜੀ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਹੌਂਸਲਾ ਦਿੰਦਿਆਂ ਟਵੀਟ ਕੀਤਾ ਹੈ ਜਿਸ 'ਚ ਉਨ੍ਹਾਂ ਨੇ  ਲਿਖਿਆ ਹੈ ਕਿ ਸਰਦੂਲਗੜ੍ਹ ਤੋਂ ਪਠਾਨਕੋਟ ਤੱਕ ਸਾਰੇ ਪੰਜਾਬ ਦੇ ਪਾਣੀ ਦੇ ਹਾਲਾਤ 'ਤੇ ਮੈਂ ਖੁਦ ਪਲ-ਪਲ ਦੀ ਨਿਗਰਾਨੀ ਕਰ ਰਿਹਾ ਹਾਂ। ਪ੍ਰਸ਼ਾਸਨ, ਸਮਾਜਸੇਵੀ ਸੰਸਥਾਵਾਂ ਅਤੇ ਲੋਕ ਮਿਲਕੇ ਜੋ ਲੋੜਬੰਦਾਂ ਦੀ ਮਦਦ ਕਰ ਰਹੇ ਨੇ ਉਹ ਬਹੁਤ ਹੀ ਕਾਬਿਲੇ ਤਾਰੀਫ਼ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹਮੇਸ਼ਾ ਲੋਕਾਂ ਦੇ ਨਾਲ ਰਹੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿਚ ਰਾਹਤ ਕਾਰਜਾਂ ਦੇ ਕੰਮ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।