ਲੁਧਿਆਣਾ/ਚੰਡੀਗੜ੍ਹ : ਲੁਧਿਆਣਾ ਪੱਛਮੀ ਵਿਚ ਹੋਈਆਂ ਜ਼ਿਮਨੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੂੰ ਕੁੱਲ 35,179 ਵੋਟਾਂ ਪਈਆਂ ਤੇ ਉਹ 10 ਹਜ਼ਾਰ 637 ਵੋਟਾਂ ਦੀ ਵੱਡੀ ਲੀਡ ਨਾਲ ਜੇਤੂ ਰਹੇ। ਇਸ ਜਿੱਤ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਕੇ ਸੰਜੀਵ ਅਰੋੜਾ ਨੂੰ ਵਧਾਈ ਦਿੱਤੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦੀਆਂ ਸਭ ਨੂੰ ਬਹੁਤ-ਬਹੁਤ ਵਧਾਈਆਂ। ਵੱਡੀ ਲੀਡ ਨਾਲ ਮਿਲੀ ਜਿੱਤ ਦਰਸਾਉਂਦੀ ਹੈ ਕਿ ਸੂਬੇ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬੇਹੱਦ ਖੁਸ਼ ਹਨ। ਅਸੀਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਦਿਨ ਰਾਤ ਬਿਨਾਂ ਭੇਦਭਾਵ ਤੇ ਇਮਾਨਦਾਰੀ ਨਾਲ ਕੰਮ ਕਰ ਰਹੇ ਹਾਂ।
ਉਨ੍ਹਾਂ ਅੱਗੇ ਲਿਖਿਆ ਕਿ ਜ਼ਿਮਨੀ ਚੋਣ ਦੌਰਾਨ ਪੰਜਾਬੀਆਂ ਨਾਲ ਕੀਤੇ ਹਰ ਇਕ ਵਾਅਦੇ ਨੂੰ ਅਸੀਂ ਪਹਿਲ ਦੇ ਆਧਾਰ 'ਤੇ ਪੂਰਾ ਕਰਾਂਗੇ। ਸੰਜੀਵ ਅਰੋੜਾ ਜੀ ਨੂੰ ਬਹੁਤ-ਬਹੁਤ ਮੁਬਾਰਕਾਂ। ਨਾਲ ਹੀ ਇਸ ਜਿੱਤ ਲਈ ਦਿਨ ਰਾਤ ਮਿਹਨਤ ਕਰਨ ਵਾਲੀ ਸਮੁੱਚੀ ਲੀਡਰਸ਼ਿਪ ਤੇ ਵਲੰਟੀਅਰਾਂ ਨੂੰ ਵੀ ਬਹੁਤ-ਬਹੁਤ ਵਧਾਈਆਂ।