ਅੱਤਵਾਦੀਆਂ ਦੇ ਹਮਲਿਆਂ 'ਚ ਮਾਰੇ ਗਏ ਪੰਜ ਪੁਲਸ ਮੁਲਾਜ਼ਮ

ਅੱਤਵਾਦੀਆਂ ਦੇ ਹਮਲਿਆਂ 'ਚ ਮਾਰੇ ਗਏ ਪੰਜ ਪੁਲਸ ਮੁਲਾਜ਼ਮ
। ਅਧਿਕਾਰੀਆਂ ਨੇ ਦੱਸਿਆ ਕਿ ਵੀਰਵਾਰ ਸਵੇਰੇ ਕਰੀਬ 11 ਵਜੇ ਦੋ ਆਤਮਘਾਤੀ ਹਮਲਾਵਰਾਂ ਨੂੰ ਤਹਿਸੀਲ ਹੈੱਡਕੁਆਰਟਰ ਕੰਪਲੈਕਸ ਅਤੇ ਵੱਡਾ ਬਾਜ਼ਾਰ ਦੇ ਨਾਲ ਲੱਗਦੇ ਥਾਣੇ ਦੇ ਪ੍ਰਵੇਸ਼ ਦੁਆਰ 'ਤੇ ਪੁਲਸ ਕਰਮਚਾਰੀਆਂ ਨੇ ਰੋਕ ਲਿਆ। ਜਿਸ ਤੋਂ ਬਾਅਦ ਪੁਲਸ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਜਿਸ 'ਚ ਇਕ ਹਮਲਾਵਰ ਮਾਰਿਆ ਗਿਆ, ਜਦਕਿ ਦੂਜੇ ਨੇ ਖੁਦ ਨੂੰ ਉਡਾ ਲਿਆ। ਧਮਾਕੇ ਕਾਰਨ ਇਮਾਰਤ ਦਾ ਇੱਕ ਹਿੱਸਾ ਢਹਿ ਗਿਆ। ਇਮਾਰਤ ਡਿੱਗਣ ਨਾਲ ਤਿੰਨ ਪੁਲਸ ਮੁਲਾਜ਼ਮਾਂ ਦੀ ਮੌਤ ਹੋ ਗਈ ਅਤੇ ਤਿੰਨ ਨਾਗਰਿਕਾਂ ਸਮੇਤ ਦਸ ਲੋਕ ਜ਼ਖ਼ਮੀ ਹੋ ਗਏ।