ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਨਿਆਇਕ ਹਿਰਾਸਤ ’ਚ

ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਨਿਆਇਕ ਹਿਰਾਸਤ ’ਚ
ਕਾਂਗਰਸ ਸਰਕਾਰ ਵੇਲੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਰਹਿ ਚੁੱਕੇ ਓਮ ਪ੍ਰਕਾਸ਼ ਸੋਨੀ ਨੂੰ ਅੱਜ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਦੀ ਟੀਮ ਵੱਲੋਂ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਵਿਜੀਲੈਂਸ ਬਿਊਰੋ ਨੇ ਸੋਨੀ ਦਾ 2 ਦਿਨ ਦਾ ਰਿਮਾਂਡ ਮੰਗਿਆ। ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਸੋਨੀ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ 'ਚ ਰੱਖਣ ਦਾ ਹੁਕਮ ਜਾਰੀ ਕਰ ਦਿੱਤਾ। ਇਸ ਦਾ ਮਤਲਬ ਹੈ ਕਿ ਸੋਨੀ ਨੂੰ ਹੁਣ 14 ਦਿਨ ਫਤਾਹਪੁਰ ਸਥਿਤ ਕੇਂਦਰੀ ਜੇਲ੍ਹ 'ਚ ਕੱਟਣੇ ਪੈਣਗੇ।