ਇਮਰਾਨ ਖਾਨ ਨੇ ਮਹਿਲਾ ਜੱਜ ਨੂੰ ਧਮਕੀ ਦੇਣ ਦੇ ਮਾਮਲੇ 'ਚ ਫਿਰ ਮੰਗੀ ਮੁਆਫ਼ੀ

ਇਮਰਾਨ ਖਾਨ ਨੇ ਮਹਿਲਾ ਜੱਜ ਨੂੰ ਧਮਕੀ ਦੇਣ ਦੇ ਮਾਮਲੇ 'ਚ ਫਿਰ ਮੰਗੀ ਮੁਆਫ਼ੀ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਬੁੱਧਵਾਰ ਨੂੰ ਇਕ ਮਹਿਲਾ ਜੱਜ ਵਿਰੁੱਧ ਆਪਣੀ ਵਿਵਾਦਤ ਟਿੱਪਣੀ ਲਈ ਮੁੜ ਮੁਆਫ਼ੀ ਮੰਗੀ ਅਤੇ ਕਿਹਾ ਕਿ ਜੇਕਰ ਉਨ੍ਹਾਂ ਨੇ ਹੱਦ ਪਾਰ ਕੀਤੀ ਹੈ ਤਾਂ ਉਨ੍ਹਾਂ ਨੂੰ ਇਸ ਗੱਲ ਦਾ ਅਫਸੋਸ ਹੈ। ਸੱਤਾ ਤੋਂ ਬੇਦਖਲ ਕੀਤੇ ਜਾਣ ਦੇ ਮਹੀਨਿਆਂ ਬਾਅਦ ਖਾਨ ਨੇ ਇੱਕ ਭੜਕਾਊ ਭਾਸ਼ਣ ਵਿੱਚ ਇਸਲਾਮਾਬਾਦ ਦੇ ਚੋਟੀ ਦੇ ਪੁਲਸ ਅਧਿਕਾਰੀਆਂ ਅਤੇ ਜੱਜ ਜ਼ੇਬਾ ਚੌਧਰੀ ਨੂੰ ਧਮਕੀ ਦਿੰਦੇ ਹੋਏ ਕਿਹਾ ਸੀ ਕਿ ਉਹ ਉਨ੍ਹਾਂ ਨੂੰ ਨਹੀਂ "ਬਖਸ਼ਣਗੇ" ਅਤੇ ਉਹਨਾਂ ਦੀ ਪਾਰਟੀ ਦੇ ਨੇਤਾ ਸ਼ਾਹਬਾਜ਼ ਗਿੱਲ ਨੂੰ "ਪ੍ਰੇਸ਼ਾਨ" ਕਰਨ ਲਈ ਉਨ੍ਹਾਂ ਵਿਰੁੱਧ ਕੇਸ ਦਰਜ ਕਰਾਉਣਗੇ। 

 ਨੇ ਬੁੱਧਵਾਰ ਨੂੰ ਇਸ ਮਾਮਲੇ ਦੇ ਸਬੰਧ 'ਚ ਜ਼ਿਲ੍ਹਾ ਅਤੇ ਸੈਸ਼ਨ ਕੋਰਟ 'ਚ ਫਿਰ ਤੋਂ ਮੁਆਫ਼ੀ ਮੰਗੀ।  ਖ਼ਾਨ ਨੇ ਮਾਮਲੇ ਦੀ ਸੁਣਵਾਈ ਦੌਰਾਨ ਜੁਡੀਸ਼ੀਅਲ ਮੈਜਿਸਟਰੇਟ ਇਸਲਾਮਾਬਾਦ ਮਲਿਕ ਅਮਾਨ ਦੀ ਅਦਾਲਤ ਵਿੱਚ ਪੇਸ਼ੀ ਦੌਰਾਨ ਮੁਆਫ਼ੀ ਮੰਗੀ। ਖਾਨ ਨੇ ਪਹਿਲਾਂ ਵੀ ਆਪਣੀ ਵਿਵਾਦਿਤ ਟਿੱਪਣੀ ਲਈ ਮੁਆਫ਼ੀ ਮੰਗਣ ਦੀ ਇੱਛਾ ਜ਼ਾਹਰ ਕੀਤੀ ਸੀ। ਸੁਣਵਾਈ ਦੌਰਾਨ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਚੇਅਰਮੈਨ ਖਾਨ ਨੇ ਕਿਹਾ ਕਿ ਜਦੋਂ ਉਹ ਪਹਿਲਾਂ ਉਕਤ ਜੱਜ ਦੀ ਅਦਾਲਤ ਵਿਚ ਗਏ ਸਨ ਤਾਂ ਉਨ੍ਹਾਂ ਨੇ ਅਫ਼ਸੋਸ ਪ੍ਰਗਟ ਕੀਤਾ ਸੀ। ਖਾਨ ਨੇ ਜੱਜ ਅਮਨ ਨੂੰ ਕਿਹਾ ਕਿ ''ਮੈਂ ਮਹਿਲਾ ਜੱਜ ਦੀ ਅਦਾਲਤ 'ਚ ਗਿਆ ਅਤੇ ਕਿਹਾ ਕਿ ਜੇਕਰ ਮੇਰੇ ਬਿਆਨ ਨਾਲ ਕਿਸੇ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਮੁਆਫ਼ੀ ਮੰਗਦਾ ਹਾਂ।'' ਧਮਕੀ ਦੇਣ ਦੇ ਇਕ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਬਾਅਦ ਖਾਨ ਮੁਆਫ਼ੀ ਮੰਗਣ ਲਈ ਜੱਜ ਦੀ ਅਦਾਲਤ 'ਚ ਗਿਆ ਪਰ ਪੁਲਸ ਨੇ ਮਹਿਲਾ ਜੱਜ ਦੇ ਕਮਰੇ ਨੂੰ ਤਾਲਾ ਲਗਾ ਦਿੱਤਾ ਅਤੇ ਦੱਸਿਆ ਕਿ ਉਹ ਛੁੱਟੀ 'ਤੇ ਹੈ।