ਭਾਰਤ-ਫਰਾਂਸ ਦੀ ਕੂਟਨੀਤਕ ਭਾਈਵਾਲੀ ਨੂੰ 25 ਸਾਲ ਪੂਰੇ

ਭਾਰਤ-ਫਰਾਂਸ ਦੀ ਕੂਟਨੀਤਕ ਭਾਈਵਾਲੀ ਨੂੰ 25 ਸਾਲ ਪੂਰੇ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਦੇ ਦੌਰੇ 'ਤੇ ਹਨ। ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਵੀਰਵਾਰ ਨੂੰ ਭਾਰਤੀ ਪ੍ਰਧਾਨ ਮੰਤਰੀ ਨੂੰ ਫਰਾਂਸ ਦੇ ਸਰਵਉੱਚ ਸਨਮਾਨ 'ਗ੍ਰੈਂਡ ਕਰਾਸ ਆਫ ਦਿ ਲੀਜਨ ਆਫ ਆਨਰ' ਨਾਲ ਸਨਮਾਨਿਤ ਕੀਤਾ। ਅੱਜ ਪ੍ਰਧਾਨ ਮੰਤਰੀ ਮੋਦੀ ਬੈਸਟੀਲ ਡੇਅ ਪਰੇਡ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।

ਇਸ ਦੌਰਾਨ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਸ਼ੁੱਕਰਵਾਰ ਸਵੇਰੇ ਹਿੰਦੀ ਵਿੱਚ ਟਵੀਟ ਕੀਤਾ। ਉਨ੍ਹਾਂ ਨੇ ਲਿਖਿਆ ਕਿ ਭਾਰਤ ਅਤੇ ਫਰਾਂਸ ਰਣਨੀਤਕ ਸਾਂਝੇਦਾਰੀ ਦੇ 25 ਸਾਲ ਅਤੇ ਭਰੋਸੇ ਅਤੇ ਦੋਸਤੀ ਦੇ ਇੱਕ ਮਜ਼ਬੂਤ ​​ਬੰਧਨ ਦਾ ਜਸ਼ਨ ਮਨਾ ਰਹੇ ਹਨ। ਇਸ ਤੋਂ ਇਲਾਵਾ ਮੈਕਰੋਨ ਨੇ ਪੀ.ਐੱਮ ਮੋਦੀ ਨੂੰ ਗਲੇ ਲਗਾਉਂਦੇ ਹੋਏ ਇੱਕ ਤਸਵੀਰ ਵੀ ਸ਼ੇਅਰ ਕੀਤੀ ਹੈ।