ਤੀਜੇ ਕਾਰਜਕਾਲ ’ਚ ਵਿਸ਼ਵ ਦੀ ਤੀਜੀ ਵੱਡੀ ਅਰਥਵਿਵਸਥਾ ਹੋਵੇਗਾ ਭਾਰਤ

ਤੀਜੇ ਕਾਰਜਕਾਲ ’ਚ ਵਿਸ਼ਵ ਦੀ ਤੀਜੀ ਵੱਡੀ ਅਰਥਵਿਵਸਥਾ ਹੋਵੇਗਾ ਭਾਰਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਪ੍ਰਗਤੀ ਮੈਦਾਨ ’ਚ IECC ਦਾ ਉਦਘਾਟਨ ਕਰਦੇ ਹੋਏ ਕਿਹਾ ਕਿ ਭਾਰਤ ਸਾਡੇ ਤੀਜੇ ਕਾਰਜਕਾਲ ’ਚ ਵਿਸ਼ਵ ਦੀ ਤੀਜੀ ਵੱਡੀ ਅਰਥਵਿਵਸਥਾ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਸਾਲ 2014 ’ਚ ਦੇਸ਼ ਦੀ ਅਰਥਵਿਵਸਥਾ 10ਵੇਂ ਨੰਬਰ ’ਤੇ ਸੀ। ਮੋਦੀ ਨੇ ਕਿਹਾ ਕਿ ਸਾਡੇ ਦੂਜੇ ਕਾਰਜਕਾਲ ’ਚ ਦੇਸ਼ ਦੀ ਅਰਥਵਿਵਸਥਾ 10ਵੇਂ ਸਥਾਨ ਤੋਂ 5ਵੇਂ ਸਥਾਨ ’ਤੇ ਪਹੁੰਚ ਗਈ ਹੈ  ਅਤੇ ਉਨ੍ਹਾਂ ਨੇ ਗਾਰੰਟੀ ਦਿੱਤੀ ਕਿ ਉਨ੍ਹਾਂ ਦੇ ਤੀਜੇ ਕਾਰਜਕਾਲ ’ਚ ਅਗਲੀਆਂ ਲੋਕ ਸਭਾ ਚੋਣਾਂ 'ਚ ਐੱਨ.ਡੀ.ਏ. ਦੀ ਸਰਕਾਰ ਬਣਨ 'ਤੇ ਦੇਸ਼ ਦੀ ਅਰਥਵਿਵਸਥਾ ਤੀਜੇ ਸਥਾਨ 'ਤੇ ਪਹੁੰਚ ਜਾਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਿਕਾਸ ਦੀ ਰਫ਼ਤਾਰ ਹੋਰ ਤੇਜ਼ੀ ਨਾਲ ਵਧੇਗੀ। ਲੋਕਾਂ ਦੇ ਸੁਫ਼ਨੇ ਜਲਦੀ ਪੂਰੇ ਹੋਣਗੇ।