ਲਾਹੌਰ ਹਾਈ ਕੋਰਟ ਨੇ ਮੰਗਲਵਾਰ ਨੂੰ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਅਤੇ ਕਿਹਾ ਕਿ ਇਹ ਪਟੀਸ਼ਨ ਉਦੋਂ ਦਾਇਰ ਕੀਤੀ ਜਾਣੀ ਚਾਹੀਦੀ ਸੀ, ਜਦੋਂ ਸ਼ਹਿਬਾਜ਼ ਸ਼ਰੀਫ ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਅਾਪਣਾ ਵਾਅਦਾ ਪੂਰਾ ਕਰਨ ਵਿਚ ਅਸਫਲ ਰਹੇ ਸਨ। ਸੱਤਾਧਾਰੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐੱਮ. ਐੱਲ.-ਐੱਨ.) ਦੇ ਚੋਟੀ ਦੇ ਨੇਤਾ ਅਤੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਦੇ ਵੱਡੇ ਭਰਾ ਨਵਾਜ਼ ਸ਼ਰੀਫ ਨਵੰਬਰ, 2019 ਤੋਂ ਬ੍ਰਿਟੇਨ ਵਿਚ ਸਵੈ-ਜਲਾਵਤਨੀ ਵਿਚ ਰਹਿ ਰਹੇ ਹਨ।
ਹੁਣ ਪਾਕਿ ਪ੍ਰਧਾਨ ਮੰਤਰੀ ਸ਼ਹਿਬਾਜ਼ ਨੂੰ ਅਯੋਗ ਐਲਾਨਣ ਲਈ ਅਦਾਲਤ ’ਚ ਪਟੀਸ਼ਨ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਖਿਲਾਫ ਇਕ ਅਦਾਲਤ ਵਿਚ ਪਟੀਸ਼ਨ ਦਾਖਲ ਕੀਤੀ ਗਈ ਹੈ, ਜਿਸ ਵਿਚ ਉਨ੍ਹਾਂ ਨੂੰ ਅਾਪਣੇ ਭਰਾ ਨਵਾਜ਼ ਸ਼ਰੀਫ ਦੇ ਬ੍ਰਿਟੇਨ ਵਿਚ ਇਲਾਜ ਕਰਵਾਉਣ ਤੋਂ ਬਾਅਦ ਵਾਪਸ ਪਰਤਣ ਬਾਰੇ ਅਦਾਲਤ ਨੂੰ ‘ਝੂਠਾ ਵਾਅਦਾ’ ਕਰਨ ਲਈ ਅਯੋਗ ਕਰਾਰ ਦੇਣ ਦੀ ਬੇਨਤੀ ਕੀਤੀ ਗਈ ਹੈ