ਜੈਸ਼ੰਕਰ ਦੀ ਚਿਤਾਵਨੀ 'ਤੇ ਕੈਨੇਡਾ ਨੇ ਭਾਰਤੀ ਡਿਪਲੋਮੈਟਾਂ ਦੀ ਸੁਰੱਖਿਆ ਦਾ ਦਿੱਤਾ ਭਰੋਸਾ

ਜੈਸ਼ੰਕਰ ਦੀ ਚਿਤਾਵਨੀ 'ਤੇ ਕੈਨੇਡਾ ਨੇ ਭਾਰਤੀ ਡਿਪਲੋਮੈਟਾਂ ਦੀ ਸੁਰੱਖਿਆ ਦਾ ਦਿੱਤਾ ਭਰੋਸਾ
ਖ਼ਾਲਿਸਤਾਨੀ ਸਮਰਥਕਾਂ ਵੱਲੋਂ ਭਾਰਤੀ ਡਿਪਲੋਮੈਟਾਂ ਦੇ ਪੋਸਟਰ ਆਨਲਾਈਨ ਸ਼ੇਅਰ ਕੀਤੇ ਜਾਣ ਤੋਂ ਬਾਅਦ ਕੈਨੇਡਾ ਨੇ ਭਾਰਤੀ ਅਧਿਕਾਰੀਆਂ ਦੀ ਸੁਰੱਖਿਆ ਦਾ ਭਰੋਸਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਖ਼ਾਲਿਸਤਾਨੀ ਸਮਰਥਕਾਂ ਨੇ ਪੋਸਟਰ ਸ਼ੇਅਰ ਕੀਤਾ ਸੀ, ਜਿਸ ਵਿਚ ਭਾਰਤੀ ਡਿਪਲੋਮੈਟਾਂ ਦੇ ਨਾਂ ਸ਼ਾਮਲ ਸਨ।

ਜ਼ਿਕਰਯੋਗ ਹੈ ਕਿ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕੈਨੇਡਾ, ਬ੍ਰਿਟੇਨ ਅਤੇ ਅਮਰੀਕਾ ਵਰਗੇ ਦੇਸ਼ਾਂ ਨੂੰ ਕਿਹਾ ਸੀ ਕਿ ਉਹ ਖ਼ਾਲਿਸਤਾਨੀ ਵਿਚਾਰਧਾਰਾ ਨੂੰ ਆਪਣੇ ਦੇਸ਼ਾਂ 'ਚ ਜਗ੍ਹਾ ਨਾ ਦੇਣ। ਜੈਸ਼ੰਕਰ ਨੇ ਕਿਹਾ ਸੀ ਕਿ ਇਹ ਸਾਡੇ ਸਬੰਧਾਂ ਲਈ ਠੀਕ ਨਹੀਂ ਹੈ।

 

ਵਿਦੇਸ਼ ਮੰਤਰੀ ਜੈਸ਼ੰਕਰ ਦੇ ਬਿਆਨ ਤੋਂ ਬਾਅਦ ਕੈਨੇਡਾ ਨੇ ਤਤਪਰਤਾ ਦਿਖਾਉਂਦੇ ਹੋਏ ਭਾਰਤੀ ਡਿਪਲੋਮੈਟਾਂ ਦੀ ਸੁਰੱਖਿਆ ਦਾ ਭਰੋਸਾ ਦਿੱਤਾ ਹੈ। ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਡਿਪਲੋਮੈਟਾਂ ਦੀ ਸੁਰੱਖਿਆ ਪ੍ਰਤੀ ਕੈਨੇਡਾ ਦੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਅਸੀਂ ਉਨ੍ਹਾਂ ਦੀ ਸੁਰੱਖਿਆ ਦਾ ਭਰੋਸਾ ਦਿੰਦੇ ਹਾਂ।