ਪ੍ਰਿਯੰਕਾ ਚੋਪੜਾ ਦਾ ਗੁੱਸਾ ਸੱਤਵੇਂ ਆਸਮਾਨ 'ਤੇ

ਪ੍ਰਿਯੰਕਾ ਚੋਪੜਾ ਦਾ ਗੁੱਸਾ ਸੱਤਵੇਂ ਆਸਮਾਨ 'ਤੇ
ਮਣੀਪੁਰ ’ਚ ਕੂਕੀ-ਜੋਮੀ ਫਿਰਕੇ ਦੀਆਂ ਦੋ ਔਰਤਾਂ ਨੂੰ ਨਗਨ ਕਰਕੇ ਘੁੰਮਾਉਣ ਅਤੇ ਉਨ੍ਹਾਂ ਨਾਲ ਸੈਕਸ ਸ਼ੋਸ਼ਣ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ  ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਪਿਛਲੇ ਦਿਨੀਂ ਇਸ ਮਾਮਲੇ 'ਤੇ ਕਈ ਬਾਲੀਵੁੱਡ ਸਿਤਾਰਿਆਂ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਸੀ। ਉਥੇ ਹੀ ਬਾਲੀਵੁੱਡ ਦੀ ਦੇਸੀ ਗਰਲ ਪ੍ਰਿਅੰਕਾ ਚੋਪੜਾ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਔਰਤਾਂ ਨਾਲ ਹੋ ਰਹੇ ਇਸ ਸਲੂਕ ਦੀ ਰੱਜ ਕੇ ਨਿੰਦਿਆ ਕੀਤੀ। ਪ੍ਰਿਅੰਕਾ ਚੋਪੜਾ ਨੇ ਲਿਖਿਆ, "ਇਕ ਵੀਡੀਓ ਵਾਇਰਲ ਹੋਇਆ... ਇਸ ਘਿਨੌਣੇ ਅਪਰਾਧ ਦੇ 77 ਦਿਨ ਬੀਤਣ ਤੋਂ ਬਾਅਦ ਕਾਰਵਾਈ ਕੀਤੀ ਗਈ। ਭਾਵੇਂ ਕੋਈ ਵੀ ਤਰਕ ਜਾਂ ਵਜ੍ਹਾ ਹੋਵੇ, ਫਰਕ ਨਹੀਂ ਪੈਂਦਾ। ਔਰਤਾਂ ਨੂੰ ਖੇਡ 'ਚ ਮੋਹਰੇ ਬਣਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਇਸ ਸਮੇਂ ਸਾਡੀ ਸ਼ਰਮਿੰਦਗੀ ਅਤੇ ਗੁੱਸਾ ਇੱਕੋ ਆਵਾਜ਼ 'ਚ ਨਿਕਲਣਾ ਚਾਹੀਦਾ ਹੈ ਤੇ ਉਹ ਹੈ ਇਨਸਾਫ਼।"