ਇਸ ਵਿੱਚੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀਆਂ ਅਤੇ ਬੈਂਕਾਂ ਦੇ ਸਹਿਯੋਗ ਨਾਲ ਹੁਣ ਤੱਕ 166 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਹੈ ਕਿ ਬਾਕੀ 36 ਕਰੋੜ ਰੁਪਏ ਦੀ ਵਸੂਲੀ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਇਹ ਰਕਮ ਯੋਗ ਲਾਭਪਾਤਰੀਆਂ ਨੂੰ ਪੈਨਸ਼ਨ ਲਾਭ ਵਜੋਂ ਦਿੱਤੀ ਜਾਵੇ।
ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਵਿੱਚ ਲਗਭਗ 35 ਲੱਖ ਬਜ਼ੁਰਗ, ਵਿਧਵਾਵਾਂ, ਅਨਾਥ ਅਤੇ ਦਿਵਿਆਂਗ ਵਿਅਕਤੀਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪੈਨਸ਼ਨ ਮਿਲ ਰਹੀ ਹੈ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਅਤੇ ਆਂਗਣਵਾੜੀ ਸੁਪਰਵਾਈਜ਼ਰਾਂ ਦੀ ਸ਼ਲਾਘਾ ਕੀਤੀ ਜੋ ਘਰ-ਘਰ ਜਾ ਕੇ ਪੈਨਸ਼ਨਰਾਂ ਦੀ ਸਥਿਤੀ ਅਤੇ ਤੰਦਰੁਸਤੀ ਬਾਰੇ ਸਹੀ ਜਾਣਕਾਰੀ ਇਕੱਠੀ ਕਰ ਰਹੇ ਹਨ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।