ਚਸ਼ਮਦੀਦਾਂ ਨੇ ਕਿਹਾ ਕਿ ਵਰਮਾ ਜਿਵੇਂ ਹੀ ਸ਼ੋਅਰੂਮ ’ਚੋਂ ਬਾਹਰ ਆਇਆ ਤਾਂ ਹਮਲਾਵਰਾਂ ਨੇ ਉਸ ’ਤੇ ਫਾਇਰਿੰਗ ਕਰ ਦਿੱਤੀ। ਗੋਲੀਆਂ ਦੀ ਆਵਾਜ਼ ਸੁਣ ਕੇ ਨੇੜਲੇ ਦੁਕਾਨਦਾਰ ਤੇ ਹੋਰ ਰਾਹਗੀਰ ਉਥੋਂ ਭੱਜ ਗਏ। ਵਰਮਾ ਨੂੰ ਗੰਭੀਰ ਹਾਲਤ ਵਿਚ ਫੌਰੀ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤ ਲਿਆਂਦਾ ਐਲਾਨ ਦਿੱਤਾ। ਘਟਨਾ ਮਗਰੋਂ ਬਾਈਕ ਸਵਾਰ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।
ਪੁਲੀਸ ਵੱਲੋਂ ਹਮਲਾਵਰਾਂ ਦੀ ਸ਼ਨਾਖ਼ਤ ਤੇ ਉਨ੍ਹਾਂ ਦੀ ਪੈੜ ਨੱਪਣ ਲਈ ਇਲਾਕੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਇਸ ਘਟਨਾ ਤੋਂ ਫੌਰੀ ਮਗਰੋਂ ਸੀਨੀਅਰ ਪੁਲੀਸ ਅਧਿਕਾਰੀ ਮੌਕੇ ’ਤੇ ਪੁੱਜ ਗਏ। ਕਤਲ ਪਿਛਲਾ ਮਨੋਰਥ ਅਜੇ ਸਪੱਸ਼ਟ ਨਹੀਂ ਹੈ, ਪਰ ਅਧਿਕਾਰੀ ਕਾਰੋਬਾਰੀ ਦੁਸ਼ਮਣੀ ਅਤੇ ਨਿੱਜੀ ਦੁਸ਼ਮਣੀ ਸਮੇਤ ਸਾਰੇ ਸੰਭਾਵੀ ਪਹਿਲੂਆਂ ਦੀ ਜਾਂਚ ਕਰ ਰਹੇ ਹਨ। ਸੰਜੈ ਵਰਮਾ ਦੀ ਹੱਤਿਆ ਨਾਲ ਸਥਾਨਕ ਭਾਈਚਾਰਾ ਸਦਮੇ ਵਿੱਚ ਹੈ।