ਸ਼ੁਰੂਆਤੀ ਕਾਰੋਬਾਰ 'ਚ ਸੈਂਸੈਕਸ 66 ਅੰਕ ਹੇਠਾਂ ਡਿੱਗਿਆ

ਸ਼ੁਰੂਆਤੀ ਕਾਰੋਬਾਰ 'ਚ ਸੈਂਸੈਕਸ 66 ਅੰਕ ਹੇਠਾਂ ਡਿੱਗਿਆ
ਸਥਾਨਕ ਸ਼ੇਅਰ ਬਾਜ਼ਾਰ ਬੁੱਧਵਾਰ ਨੂੰ ਵਾਧੇ ਦੇ ਨਾਲ ਖੁੱਲ੍ਹੇ ਪਰ ਮੁਨਾਫਾਵਸੂਲੀ ਦਾ ਸਿਲਸਿਲਾ ਚੱਲਣ ਤੋਂ ਬਾਅਦ ਮੁੜ ਨੁਕਸਾਨ ਵਿੱਚ ਆ ਗਿਆ। ਪਿਛਲੇ ਕੁਝ ਸੈਸ਼ਨਾਂ ਤੋਂ ਸ਼ੇਅਰ ਬਾਜ਼ਾਰ ਲਗਾਤਾਰ ਨਵਾਂ ਰਿਕਾਰਡ ਬਣਾ ਰਿਹਾ ਹੈ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 44.19 ਅੰਕਾਂ ਦੇ ਵਾਧੇ ਨਾਲ 65,523.24 'ਤੇ ਖੁੱਲ੍ਹਿਆ। ਬਾਅਦ 'ਚ ਇਹ 105.28 ਅੰਕ ਵਧ ਕੇ 65,584.33 'ਤੇ ਪਹੁੰਚ ਗਿਆ। ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਵੀ 20.4 ਅੰਕ ਦੇ ਵਾਧੇ ਨਾਲ 19,409.40 ਅੰਕ '

ਹਾਲਾਂਕਿ ਸੈਂਸੈਕਸ ਅਤੇ ਨਿਫਟੀ ਆਪਣੇ ਸ਼ੁਰੂਆਤੀ ਲਾਭ ਨੂੰ ਬਰਕਰਾਰ ਨਹੀਂ ਰੱਖ ਸਕੇ। ਬਾਅਦ 'ਚ ਸੈਂਸੈਕਸ 65.60 ਅੰਕਾਂ ਦੇ ਨੁਕਸਾਨ ਨਾਲ 65,413.45 'ਤੇ ਬੰਦ ਹੋਇਆ। ਨਿਫਟੀ ਵੀ 16 ਅੰਕਾਂ ਦੀ ਗਿਰਾਵਟ ਨਾਲ 19,373 'ਤੇ ਕਾਰੋਬਾਰ ਕਰ ਰਿਹਾ ਸੀ। ਸੈਂਸੈਕਸ ਦੀਆਂ ਕੰਪਨੀਆਂ ਵਿੱਚ ਇੰਡਸਇੰਡ ਬੈਂਕ, ਆਈਸੀਆਈਸੀਆਈ ਬੈਂਕ, ਏਸ਼ੀਅਨ ਪੇਂਟਸ, ਐੱਲਐਂਡਟੀ, ਮਾਰੂਤੀ, ਬਜਾਜ ਫਾਈਨਾਂਸ, ਹਿੰਦੁਸਤਾਨ ਯੂਨੀਲੀਵਰ ਅਤੇ ਨੇਸਲੇ ਦੇ ਸ਼ੇਅਰ ਘਾਟੇ ਵਿੱਚ ਸਨ। ਏਸ਼ੀਆ ਦੇ ਹੋਰ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ, ਜਾਪਾਨ ਦਾ ਨਿੱਕੇਈ, ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਹਾਂਗਕਾਂਗ ਦਾ ਹੈਂਗਸੇਂਗ ਘਾਟੇ 'ਚ ਕਾਰੋਬਾਰ ਕਰ ਰਿਹਾ ਸੀ। ਮੰਗਲਵਾਰ ਨੂੰ ਅਮਰੀਕੀ ਬਾਜ਼ਾਰ ਬੰਦ ਰਹੇ।