ਨਵਜੋਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਪਾਰਟੀ ਦੀ ਕਮਾਨ ਸਾਬਕਾ ਕ੍ਰਿਕਟਰ ਨੂੰ ਸੌਂਪਣਾ ਚਾਹੁੰਦੇ ਸੀ, ਪਰ ਸਿੱਧੂ ਨੇ ਆਪਣੀ ਕਾਂਗਰਸ ਪਾਰਟੀ ਨਾਲ ਧੋਖਾ ਨਹੀਂ ਕੀਤਾ। ਸਾਬਕਾ ਵਿਧਾਇਕ ਨਵਜੋਤ ਕੌਰ ਦਾ ਇਹ ਬਿਆਨ ਪਿਛਲੇ ਕੁਝ ਸਮੇਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਚੱਲ ਰਹੀ ਸ਼ਬਦੀ ਜੰਗ ਦੇ ਮੱਦੇਨਜ਼ਰ ਆਇਆ ਹੈ।
ਨਵਜੋਤ ਕੌਰ ਨੇ ਲੜੀਵਾਰ ਟਵੀਟਾਂ ਵਿੱਚ ਕਿਹਾ, ‘‘ਮੁੱਖ ਮੰਤਰੀ ਭਗਵੰਤ ਮਾਨ ਮੈਨੂੰ ਅੱਜ ਇਕ ਰਾਜ਼ ਦਾ ਖੁਲਾਸਾ ਕਰਨ ਦਿਓ। ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਅੱਜ ਤੁਸੀਂ ਜਿਸ ਮਾਣ ਵਾਲੀ ਕੁਰਸੀ ’ਤੇ ਬੈਠੇ ਹੋ