ਜਗਜੀਤ ਡੱਲੇਵਾਲ ਨੂੰ ਮਿਲਣ ਲਈ ਖਨੌਰੀ ਬਾਰਡਰ ਪੁੱਜੇ ਗਾਇਕ Jass Bajwa

ਜਗਜੀਤ ਡੱਲੇਵਾਲ ਨੂੰ ਮਿਲਣ ਲਈ ਖਨੌਰੀ ਬਾਰਡਰ ਪੁੱਜੇ ਗਾਇਕ Jass Bajwa
ਜੱਸ ਬਾਜਵਾ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।ਉਨ੍ਹਾਂ ਨੇ ਕਿਸਾਨ ਅੰਦੋਲਨ ਦੇ ਦੌਰਾਨ ਵੀ ਵਧ ਚੜ੍ਹ ਕੇ ਭਾਗ ਲਿਆ ਸੀ । ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਦੇ ਸਮਰਥਨ ‘ਚ ਕਈ ਗੀਤ ਵੀ ਕੱਢੇ ਸਨ । ਇਨ੍ਹਾਂ ਗੀਤਾਂ ਨੂੰ ਸਰੋਤਿਆਂ ਦੇ ਵੱਲੋਂ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ । ਹੁਣ ਹਾਲ ਹੀ 'ਚ ਖ਼ਬਰ ਆਈ ਹੈ ਕਿ ਪੰਜਾਬੀ ਗਾਇਕ ਜੱਸ ਖਨੌਰੀ ਬਾਰਡਰ 'ਤੇ ਪਹੁੰਚ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਇਸ ਮੌਕੇ ਜੱਸ ਬਾਜਵਾ ਨੇ ਸਾਰੇ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਖਨੌਰੀ ਬਾਰਡਰ ਪਹੁੰਚਕੇ ਆਪਣੇ ਕਿਸਾਨ ਆਗੂਆਂ ਦਾ ਸਾਥ ਦਿਓ। ਕੰਮ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਦਿਲ ਦੇ ਰਾਜੇ, ਨੋਜ਼ ਪਿੰਨ, ਸਰਪੰਚੀ, ਬਲੱਡ ਬ੍ਰਦਰਸ, ਕਿਸਾਨ ਐਂਥਮ ਸਣੇ ਕਈ ਹਿੱਟ ਗੀਤ ਇਸ ਹਿੱਟ ਲਿਸਟ ‘ਚ ਸ਼ਾਮਿਲ ਹਨ ।ਜੱਸ ਬਾਜਵਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਲਾਕ ਡਾਊਨ ਦੇ ਦੌਰਾਨ ਹੀ ਬੜੇ ਹੀ ਸਾਦੇ ਢੰਗ ਦੇ ਨਾਲ ਵਿਆਹ ਕਰਵਾਇਆ ਸੀ ਅਤੇ ਡੋਲੀ ਵਾਲੀ ਕਾਰ ‘ਤੇ ਉਹ ਕਿਸਾਨੀ ਝੰਡਾ ਲਗਾ ਕੇ ਪਹੁੰਚੇ ਸਨ ।